ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ‘ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

KUMAR AMIT
ਝੋਨੇ ਦੀ ਖਰੀਦ ਸਬੰਧੀ ਮਾਰਕਿਟ ਕਮੇਟੀਆਂ 'ਚ ਉੱਡਣ ਦਸਤੇ ਕਾਇਮ

ਪਟਿਆਲਾ, 12 ਸਤੰਬਰ 2021
ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ ‘ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ। ਇਹ ਹੁਕਮ 2 ਨਵੰਬਰ 2021 ਤੱਕ ਲਾਗੂ ਰਹਿਣਗੇ।

Spread the love