ਜ਼ਿਲ੍ਹਾ ਮੈਜਿਸਟਰੇਟ ਵੱਲੋਂ 13 ਸਤੰਬਰ ਨੂੰ ਬਟਾਲਾ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ਵਿਆਹ ਪੁਰਬ ਮੌਕੇ ਮਿਊਂਸਪਲ ਦੀ ਹਦੂਦ ਅੰਦਰ ਡਰਾਈ ਡੇਅ ਘੋਸ਼ਿਤ

MHD ISHFAQ
ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣਾ ਸਮੇਂ ਦੀ ਮੁੱਖ ਲੋੜ-ਡਿਪਟੀ ਕਮਿਸ਼ਨਰ ਗੁਰਦਾਸਪੁਰ

ਗੁਰਦਾਸਪੁਰ , 12 ਸਤੰਬਰ 2021 ਮੁਹੰਮਦ ਇਸ਼ਫਾਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ , ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 (1) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਪੰਜਾਬ ਸਰਕਾਰ , ਆਬਕਾਰੀ ਤੇ ਕਰ ਵਿਭਾਗ ਦੇ ਮੀਮੋ ਨੰਬਰ 01/50/2020 –ਅਕ -2 (8) /8693 ਮਿਤੀ 10 ਸਬੰਬਰ, 2021 ਅਤੇ ਆਬਕਾਰੀ ਕਮਿਸ਼ਨਰ ਪੰਜਾਬ, ਪਟਿਆਲਾ ਦੇ ਪੱਤਰ ਨੰਬਰ ਅ-1 -2021/868/ਪਟਿਆਲਾ ਮਿਤੀ 10 ਸਤੰਬਰ, 2021 ਰਾਹੀਂ ਪ੍ਰਾਪਤ ਹੋਈ ਪ੍ਰਵਾਨਗੀ ਅਨੁਸਾਰ ਮਿਤੀ 13 ਸਤੰਬਰ, 2021 ਨੂੰ ਬਟਾਲਾ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ਵਿਆਹ ਪੁਰਬ ਤਹਿਤ ਬਟਾਲਾ ਮਿਊਂਸਪਲ ਦੀ ਹਦੂਦ ਅੰਦਰ ਧਾਰਮਿਕ ਸਮਾਗਮ ਦੌਰਾਨ ਡਰਾਈ ਡੇਅ ਘੋਸ਼ਿਤ ਕੀਤਾ ਜਾਂਦਾ ਹੈ ਅਤੇ ਇਹ ਹੁਕਮ ਦਿੰਦਾ ਹਾਂ ਕਿ ਬਟਾਲਾ ਸ਼ਹਿਰ ਦੀ ਕਮੇਟੀ ਦੀ ਹਦੂਦ ਅੰਦਰ ਦੇਸ਼ੀ , ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਕੋਈ ਵੀ ਵਿਅਕਤੀ ਇਸ ਦੀ ਵਿਕਰੀ ਅਤੇ ਸਟੋਰੇਜ਼ ਨਹੀਂ ਕਰੇਗਾ । ਇਸ ਤੋਂ ਇਲਾਵਾ ਬਟਾਲਾ ਸ਼ਹਿਰ ਅੰਦਰ ਸਲਾਟਰ ਹਾਊਸ ਬੰਦ ਰਹਿਣਗੇ ਅਤੇ ਮੀਟ/ਆਂਡੇ ਦੀਆਂ ਦੁਕਾਨਾਂ , ਰੇਹੜੀਆ ਆਦਿ ਤੇ ਮੀਟ/ਆਂਡੇ ਦੀ ਵਿਕਰੀ ਆਦਿ ਤੇ ਪੂਰਨ ਤੌਰ ਤੇ ਪਾਬੰਦੀ ਰਹੇਗੀ ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮਿਤੀ 13 ਸਤਬੰਰ, 2021 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੇ ਇੱਕਠੀਆਂ ਹੋਣ ਵਾਲੀਆਂ ਸੰਗਤਾਂ ਦੇ ਜਾਨ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਇਹ ਜ਼ਰੂਰੀ ਹੈ ਕਿ ਇਸ ਪਵਿੱਤਰ ਦਿਹਾੜੇ ਤੇ ਸ਼ਰਾਬ ਦੀ ਵਿਕਰੀ ਨਾ ਹੋਵੇ । ਇਸ ਲਈ ਬਟਾਲਾ ਸ਼ਹਿਰ ਦੀ ਹਦੂਦ ਅੰਦਰ ਸ਼ਰਾਬ ਦੀ ਵਿਕਰੀ ਅਤੇ ਸਟੋਰਜ਼ ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ ।

Spread the love