ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ 2024
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2024 ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫ਼ੇਜ਼-6, ਮੋਹਾਲੀ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ, ਇਸ ਦੇ ਆਲੇ ਦੁਆਲੇ ਦੇ ਏਰੀਏ ਨੂੰ ਨੋ ਫਲਾਇੰਗ ਜ਼ੋਨ ‘‘No Flying Zone’’ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਇਹ ਹੁਕਮ 24 ਤੋਂ 26 ਜਨਵਰੀ, 2024 ਤੱਕ ਲਾਗੂ ਰਹਿਣਗੇ।