ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਨਤਕ ਥਾਵਾਂ ’ਤੇ ਹਥਿਆਰ ਚੁੱਕਣ ਤੇ ਪਾਬੰਦੀ

DC Barnala

ਬਰਨਾਲਾ, 23 ਸਤੰਬਰ: 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪ੍ਰੀਖਿਆ ਕੇਂਦਰ/ਵਿਦਿਅਕ ਸੰਸਥਾਵਾਂ ਵਿੱਚ ਹੋਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰੀਖਿਆਵਾਂ ਸਮੇਂ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਅਤੇ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫ਼ੋਕਟ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਜਨਤਕ ਥਾਵਾਂ (ਜਿਵੇਂ ਕਿ ਧਾਰਮਿਕ ਸਥਾਨ, ਮੈਰਿਜ ਪੈਲੇਸ/ਜਨਮ ਦਿਨ ਦੀਆਂ ਪਾਰਟੀਆਂ ਆਦਿ ਅਤੇ ਹੋਰ ਜਨਤਕ ਥਾਵਾਂ) ’ਤੇ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਪਰੋਕਤ ਹੁਕਮ ਜ਼ਿਲ੍ਹੇ ਭਰ ’ਚ 25 ਅਕਤੂਬਰ 2020 ਤੱਕ ਲਾਗੂ ਰਹਿਣਗੇ।

Spread the love