ਰੂਪਨਗਰ 31 ਜੁਲਾਈ 2021
ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀਮਤੀ ਸੋਨਾਲੀ ਗਿਰੀ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵੱਲੋਂ 2 ਅਗਸਤ ਤੋਂ ਜ਼ਿਲ੍ਹੇ ਦੇ ਸਾਰੇ ਸਕੂਲ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਹਨ l
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸੋਨਾਲੀ ਗਿਰੀ ਵੱਲੋਂ ਇਸ ਸਬੰਧੀ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ 2 ਅਗਸਤ ਤੋਂ ਰਾਜ ਦੇ ਸਾਰੇ ਸਕੂਲ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਸਰਕਾਰੀ ਅਤੇ ਪ੍ਰਾਈਵੇਟ ਸਕੂਲ 2 ਅਗਸਤ ਤੋਂ ਖੁੱਲ੍ਹਣਗੇ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਸਕੂਲਾਂ ਵਿੱਚ ਕੋਵਿਡ -19 ਨਿਯਮਾਂ, ਸਮਾਜਿਕ ਦੂਰੀਆਂ, ਮਾਸਕ ਆਦਿ ਦੀ ਸਖਤੀ ਨਾਲ ਪਾਲਣਾ ਕਰਨਾ ਲਾਜ਼ਮੀ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਕੂਲ ਅਧਿਕਾਰੀਆਂ ਨੂੰ ਇਹ ਵਿਸ਼ੇਸ਼ ਤੌਰ ਤੇ ਹਦਾਇਤ ਦਿੱਤੀ ਗਈ ਹੈ ਕਿ ਉਹ ਸਕੂਲਾਂ ਵਿਚ ਸਿਹਤ ਮੰਤਰਾਲੇ ਵੱਲੋਂ ਸੋਸ਼ਲ ਡਿਸਟੈਂਸਿੰਘ, ਮਾਸਕ ਦੀ ਵਰਤੋਂ ਅਤੇ ਜਾਰੀ ਹੋਰਨਾਂ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਸਬੰਧਤ ਖੇਤਰ ਦਾ ਐਸਡੀਐਮ ਅਤੇ ਡੀਐਸਪੀ ਇਨ੍ਹਾਂ ਹਦਾਇਤਾਂ ਦੀ ਪਾਲਣਾ ਨੂੰ ਨਿੱਜੀ ਤੌਰ ਤੇ ਯਕੀਨੀ ਬਣਾਉਣਗੇ l