ਤਰਨ ਤਾਰਨ, 13 ਅਗਸਤ 2021
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਮਿਤੀ 16 ਅਗਸਤ, 2021 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਰਖਸ਼ਾ ਸਿਕਊਰਿਟੀ ਸਰਵਿਸਜ਼ ਲਿਮਟਿਡ (ਜੀ. ਐੱਮ. ਆਰ. ਗਰੁੱਪ ਕੰਪਨੀ) ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ਼੍ਰੀ ਪ੍ਰਭਜੋਤ ਸਿੰਘ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈਣਗੇ, ਜਿਸ ਲਈ ਘੱਟੋ-ਘੱਟ ਯੋਗਤਾ ਦਸਵੀਂਂ ਪਾਸ, ਉਮਰ 18-35 ਸਾਲ ਹੋਵੇ। ਚਾਹਵਾਨ ਉਮੀਦਵਾਰ ਸਵੇਰੇ 10 ਵਜੇ ਤੋਂ ਦੁਪਿਹਰ 2 ਵਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਂਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ।
ਇਸ ਮੌਕੇ ਸ਼੍ਰੀ ਪ੍ਰਭਜੋਤ ਸਿੰਘ, ਜ਼ਿਲਾ ਰੋਜ਼ਗਾਰ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ 7ਵਾਂ ਰਾਜ ਪੱਧਰੀ ਰੋਜ਼ਗਾਰ ਮੇਲਾ 09 ਸਤੰਬਰ, 2021 ਤੋਂ 17 ਸਤੰਬਰ, 2021 ਤੱਕ ਲਗਾਇਆ ਜਾਣਾ ਹੈ, 10ਵੀਂ ਜਾਂ ਵੱਧ ਪੜੇ ਲਿਖੇ ਬੇਰੋਜ਼ਗਾਰ ਉਮੀਦਵਾਰ ਨੂੰ ਸਤੰਬਰ-2021 ਦੌਰਾਨ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਲਈ www.pgrkam.com ‘ਤੇ ਵੱਧ ਤੋਂ ਵੱਧ ਰਜਿਸਟਰ ਕਰਨ ਦੀ ਅਪੀਲ ਵੀ ਕੀਤੀ ਗਈ। ਵਧੇਰੇ ਜਾਣਕਾਰੀ ਲਈ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।