ਬਰਨਾਲਾ, 25 ਜੂਨ 2021
ਸ਼੍ਰੀ ਗੁਰਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਦੌਰਾਨ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੋਜ਼ਗਾਰ ਦਫ਼ਤਰਾਂ ਵਿਖੇ ਦਿੱਤੀਆਂ ਜਾਣ ਵਾਲੀਆਂ ਆਫ਼ਲਾਈਨ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰਾਰਥੀਆਂ ਦੇ ਕਾਰਡ ਰੀਨਿਊ ਕਰਵਾਉਣ ਵਾਲੇ ਹਨ, ਉਹ ਆਪਣੇ ਕਾਰਡ ਨਾਲ ਲੈ ਕੈ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਪਹੁੰਚ ਕੇ ਰੀਨਿਊ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਜੇਕਰ ਕੋਈ ਪ੍ਰਾਰਥੀ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦਾ ਹੈ, ਉਹ ਵੀ ਆਪਣੇ ਪੜ੍ਹਾਈ ਦੇ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ, ਅਧਾਰ ਕਾਰਡ ਅਸਲ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਨਾਲ ਲਿਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।