ਲੁਧਿਆਣਾ, 25 ਮਈ 2021 ਪੰਜਾਬ ਸਰਕਾਰ ਦੁਆਰਾ ਘਰ-ਘਰ ਰੋਜ਼ਗਾਰ ਅਭਿਆਨ ਦੇ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਆਨਲਾਈਨ ਮਾਧਿਅਮ ਰਾਹੀਂ ਹਰ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਜਾਂਦੀ ਹੈ।
ਕੋਵਿਡ-19 ਦੇ ਚਲਦਿਆਂ ਪੂਰੀ ਦੁਨੀਆਂ ਇਸ ਮਹਾਮਾਰੀ ਦਾ ਸਾਹਮਣਾ ਕਰ ਰਹੀ ਹੈ ਅਤੇ ਇਸ ਮਹਾਮਾਰੀ ਨੇ ਜਿੱਥੇ ਲੋਕਾਂ ਨੂੰ ਆਰਥਿਕ ਨੁਕਸਾਨ ਤੋਂ ਗੁਜਰਨਾ ਪੈ ਰਿਹਾ ਹੈ, ਉੱਥੇ ਹੀ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰਖਦੇ ਹੋਏ ਪੰਜਾਬ ਸਰਕਾਰ ਨੇ ਹਰ ਜਿਲ੍ਹੇ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਇਹ ਆਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਜਿਲ੍ਹੇ ਅਧੀਨ ਸਕੂਲ ਅਤੇ ਕਾਲਜ ਆਦਿ ਦੇ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀਂ ਕੈਰੀਅਰ ਕਾਊਂਸਲਿੰਗ ਕਰਵਾਉਣ।
ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਲੁਧਿਆਣਾ ਸ਼੍ਰੀ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੀ ਮਾਨਸਿਕ ਚਿੰਤਾ ਨੂੰ ਦੇਖਦੇ ਹੋਏ ਇਹ ਉਪਰਾਲਾ ਕੀਤਾ ਹੈ ਕਿ ਵਿਦਿਆਰਥੀਆਂ ਨੂੰ ਘਰ ਬੇਠੈ ਹੋਏ ਹੀ ਕੈਰੀਅਰ ਪ੍ਰਤੀ ਸਹੀ ਮਾਰਗਦਰਸ਼ਨ ਦਿੱਤਾ ਜਾਵੇ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ:77400-01682 ਸਹੂਲਤ ਵੀ ਨੌਜਵਾਨਾਂ ਨੂੰ ਦਿੱਤੀ ਗਈ ਹੈ ਤਾਂ ਕਿ ਉਹ ਸੇਧ ਲੈ ਸਕਣ।