ਜ਼ਿਲ੍ਹਾ ਵਾਸੀ ਕੋਵਿਡ-19 ਵਿਰੁੱਧ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ – ਐਸ.ਐਸ.ਪੀ ਬਟਾਲਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਬਟਾਲਾ
ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ
ਬਟਾਲਾ, 12 ਮਈ , 2021 ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੇ ਦੌਰ ਵਿੱਚ ਕਿਸੇ ਵੀ ਅਣਗਿਹਲੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਸਮਾਜ ਲਈ ਵੱਡਾ ਖਤਰਾ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਜ਼ਿਲ੍ਹਾ ਪੁਲਿਸ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਵਚਨਬੱਧ ਹੈ ਅਤੇ ਜੇਕਰ ਕਿਸੇ ਨੇ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਵੱਖ-ਵੱਖ ਪੱਧਰ ਤੇ ਕੋਵਿਡ-19 ਵਿਰੁੱਧ ਨਿਯਮਾਂ ਨੂੰ ਲਾਗੂ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਤਾਂ ਜੋ ਜਿਥੇ ਇਕ ਪਾਸੇ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਈ ਜਾਵੇ, ਉਸਦੇ ਨਾਲ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਮਾਸਕ ਨਾ ਪਹਿਨਣ ਵਾਲਿਆਂ ਵਿਰੁੱਧ ਜਿਥੇ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਉਸਦੇ ਨਾਲ ਹੀ ਪੁਲਿਸ ਥਾਣਿਆਂ ਵਿਚ ਮਾਸਕ ਵੀ ਮੁਹੱਈਆ ਕਰਵਾਏ ਗਏ ਹਨ, ਜੋ ਲੋਕਾਂ ਨੂੰ ਮੁਫ਼ਤ ਵੰਡੇ ਜਾ ਰਹੇ ਹਨ। ਉਨਾਂ ਦੱਸਿਆ ਕਿ ਮਾਸਕ ਨਾ ਪਾਉਣ ਵਾਲੇ ਦਾ ਚਲਾਨ ਕਰਨ ਦੇ ਨਾਲ ਉਸਦਾ ਆਰ.ਟੀ.ਪੀ.ਸੀ.ਆਰ ਟੈਸਟ ਵੀ ਕੀਤਾ ਜਾਂਦਾ ਹੈ।
ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਲਾਜ਼ਮੀ ਤੌਰ ’ਤੇ ਪਹਿਨਣ। ਸੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਹੱਥਾਂ ਨੂੰ ਸੈਨਾਟਾਇਜ਼ ਰੱਖਣ ਜਾਂ ਵਾਰ-ਵਾਰ ਸਾਬੁਣ ਨਾਲ ਧੋਣ। ਉਨਾਂ ਕਿਹਾ ਕਿ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਵੀ ਤੇਜ਼ੀ ਨਾਲ ਚੱਲ ਰਹੀ ਹੈ, ਇਸ ਲਈ ਯੋਗ ਵਿਅਕਤੀ ਕੋਵਿਡ-19 ਵੈਕਸੀਨ ਜਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਦੇ ਕਹਿਰ ਤੋਂ ਬਚਿਆ ਜਾ ਸਕਦਾ ਹੈ।
Spread the love