ਗਤੀਵਿਧੀਆਂ ਹੀ ਕਰਦੀਆਂ ਨੇ ਵਿਦਿਆਰਥੀ ਦਾ ਸਰਬ ਪੱਖੀ ਵਿਕਾਸ: ਡਾ. ਸਿੱਧੂ
ਫਾਜ਼ਿਲਕਾ, 20 ਮਈ,2021
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁੁੁੁਮਾਰ ਆਈ.ਏ.ਐਸ. ਦੇ ਯਤਨਾਂ ਸਦਕਾ ਸੂਬੇ ਅੰਦਰ ਚੱਲ ਰਹੀਆਂ ਗਤੀਵਿਧੀਆਂ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਡਾ ਤਰਲੋਚਨ ਸਿੰਘ ਸਿੱਧੂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂਵਾਲੀ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਆਨਲਾਈਨ ਕਲਾਸ ਜੁਆਇਨ ਕੀਤੀ।ਇਸ ਮੌਕੇ ਐਸ.ਐਸ ਮਿਸਟ੍ਰੈਸ ਹਰਪ੍ਰੀਤ ਕੌਰ ਸਮਾਜਿਕ ਵਿਗਿਆਨ ਦੀ ਇਕਨੌਮਿਕਸ ਦੀਆਂ ਸੇਵਾਵਾਂ ਟੌਪਿਕ ਪੜ੍ਹਾ ਰਹੇ ਸਨ।ਇਸ ਤੋਂ ਇਲਾਵਾ ਜ਼ਿਲ੍ਹਾ ਡੀ.ਐੱਮ. ਗੌਤਮ ਗੌੜ ਨੇ ਵੀ ਆਨਲਾਈਨ ਕਲਾਸ ਜੁਆਇਨ ਕੀਤੀ।
ਇਸ ਉਪਰੰਤ ਡਾ ਸਿੱਧੂ ਨੇ ਅਧਿਆਪਕ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਜੋ ਸੰਜੀਦਗੀ ਨਾਲ ਪੜ੍ਹਾਈ ਕਰ ਰਹੇ ਸਨ।ਇਸ ਤੋਂ ਇਲਾਵਾ ਡਾ ਸਿੱਧੂ ਨੇ ਪ੍ਰਿੰਸੀਪਲ ਸ੍ਰੀਮਤੀ ਸਵਿਤਾ ਅਤੇ ਅਧਿਆਪਕਾਂ ਨੂੰ ਮੋਟੀਵੇਟ ਕੀਤਾ ਅਤੇ ਭਵਿੱਖ ਵਿੱਚ ਪੜ੍ਹਾਈ ਦੇ ਨਾਲ-ਨਾਲ ਸਰਬਪੱਖੀ ਵਿਕਾਸ ਨਾਲ ਸਬੰਧਤ ਕਾਰਜਾਂ ਨੂੰ ਕਰਦੇ ਰਹਿਣ ਨੂੰ ਕਿਹਾ।ਇਸ ਦੌਰਾਨ ਗੌਤਮ ਗੌੜ ਨੇ ਦੱਸਿਆ ਕਿ ਪ੍ਰਿੰਸੀਪਲ ਅਤੇ ਸਟਾਫ ਬਹੁਤ ਮਿਹਨਤੀ ਹੈ ਅਤੇ ਵਿਭਾਗ ਦੁਆਰਾ ਚੱਲ ਰਹੇ ਪ੍ਰਾਜੈਕਟਾਂ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ ਅਤੇ ਸਮੇਂ ਸਮੇਂ ਤੇ ਮਦਦ ਕਰਦੇ ਰਹਿੰਦੇ ਹਨ।ਡਾ ਸਿੱਧੂ ਨੇ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਲਗਾਉਂਦੇ ਰਹਿਣ ਤਾਂ ਜੋ ਵਿਦਿਆਰਥੀਆਂ ਦਾ ਨੁਕਸਾਨ ਨਾ ਹੋਵੇ।ਉਨ੍ਹਾਂ ਕੋਵਿਡ-19 ਦੀਆਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ।