ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚੋਂ ਕਣਕ ਦੀ ਖਰੀਦ ਦੇ ਨਾਲ-ਨਾਲ ਫਸਲ ਦੀ ਚੁਕਾਈ ਵਿਚ ਆਈ  ਤੇਜ਼ੀ

ਮਾਫ਼ ਕਰਨਾ, ਇਹ ਖਬਰ ਤੁਹਾਡੀ ਬੇਨਤੀ ਭਾਸ਼ਾ ਵਿੱਚ ਉਪਲਬਧ ਨਹੀਂ ਹੈ। ਕਿਰਪਾ ਕਰਕੇ ਇੱਥੇ ਦੇਖੋ।

ਮੰਡੀਆਂ ਵਿਚ 100323 ਮੀਟਰਕ ਟਨ ਦੀ ਆਮਦ-90179 ਮੀਟਰਕ ਟਨ ਦੀ ਖਰੀਦ

ਪਿੰਡ ਭੂਨ ਦੇ ਕਿਸਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਨਹੀਂ ਆ ਰਹੀ ਹੈ ਮੁਸ਼ਕਿਲ-ਫਸਲ ਦੀ ਖਰੀਦ ਪ੍ਰਬੰਧਾਂ ਤੋਂ ਖੁਸ਼

ਗੁਰਦਾਸਪੁਰ, 19 ਅਪ੍ਰੈਲ (   ) ਗੁਰਦਾਸਪੁਰ ਜ਼ਿਢੇ ਅੰਦਰ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਨਿਰਵਿਘਨ ਜਾਰੀ ਹੈ, ਜਿਸ ਤਹਿਤ 18 ਅਪ੍ਰੈਲ ਤਕ 100323 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 90179 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਮੰਡੀਆਂ ਵਿਚ 39 ਫੀਸਦ ਕਣਕ ਦੀ ਚੁਕਾਈ ਅਤੇ ਕਿਸਾਨਾਂ ਨੂੰ 6 ਕਰੋੜ 7 ਲੱਖ ਰੁਪਏ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਦਾਣਾ ਮੰਡੀ ਗੁਰਦਾਸਪੁਰ ਵਿਖੇ ਕਣਕ ਲੈ ਕੇ ਪਹੁੰਚੇ ਪਿੰਡ ਭੂਨ ਦੇ ਕਿਸਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਤੇ ਚੁਕਾਈ ਲਈ ਰਾਜ ਸਰਕਾਰ ਵਲੋਂ ਖਾਸ ਉਪਰਾਲੇ ਕੀਤੇ ਗਏ ਹਨ ਅਤੇ ਪਿਛਲੀ ਵਾਰ ਦੀ ਤਰਾਂ ਇਸ ਵਾਰ ਵੀ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਈ ਹੈ। ਉਨਾਂ ਦੱਸਿਆ ਕਿ ਉਹ ਬੀਤੇ ਕੱਲ੍ਹ ਅਤੇ ਅੱਜ ਦਾਣਾ ਮੰਡੀ ਵਿਚ ਆਪਣੀ ਫਸਲ ਲੈ ਕੇ ਆਏ ਸਨ ਤੇ ਦੁਪਹਿਰ ਵੇਲੇ ਹੀ ਵਿਹਲੇ ਹੋ ਗਏ ਸਨ। ਉਨਾਂ ਦੱਸਿਆ ਕਿ ਮੰਡੀਆਂ ਵਿਚ ਕੋਵਿਡ-19 ਤੋਂ ਬਚਾਅ ਲਈ ਵੀ ਵਿਸ਼ੇਸ ਪ੍ਰਬੰਧ ਕੀਤੇ ਗਏ, ਮਾਸਕ ਤੇ ਸ਼ੈਨੀਟਾਇਜ਼ਰ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਪੀਣ ਲਈ ਸਾਫ ਪਾਣੀ ਆਦਿ ਦੇ ਵਧੀਆਂ ਪ੍ਰਬੰਧ ਹਨ। ਨਾਲ ਹੀ ਉਨਾਂ ਜਿਲਾ ਪ੍ਰਸ਼ਾਸਨ ਖਾਸਕਰਕੇ ਮੰਡੀ ਬੋਰਡ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਦੀ ਸਹਲੂਤ ਲਈ ਕੀਤੇ ਪ੍ਰਬੰਧਾਂ ਦੀ ਸਰਹਾਨਾ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਸੁੱਚਾ ਸਿੰਘ ਰਾਮਨਗਰ, ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਮੰਡੀਆਂ ਵਿਚ ਕਣਕ ਦੀ ਫਸਲ ਦੀ ਨਿਰਵਿਘਨ ਖਰੀਦ ਤੇ ਚੁਕਾਈ ਜਾਰੀ ਹੈ ਅਤੇ ਫਸਲ ਦੀ ਅਦਾਇਗੀ ਵੀ ਨਿਸ਼ਚਿੰਤ ਸਮੇਂ ਅੰਦਰ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਵੀ ਆਪਣੀ ਫਸਲ ਵੇਚਣ ਵਿਚ ਕੋਈ ਦਿੱਕਤ ਮਹਿਸੂਸ ਨਹੀਂ ਹੋਈ ਹੈ। ਜਿਲਾ ਪ੍ਰਸ਼ਾਸ਼ਨ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਲੋੜੀਦੇ ਪ੍ਰਬੰਧ ਕੀਤੇ ਗਏ ਹਨ ਅਤੇ ਉਨਾਂ ਨੂੰ ਕੋਵਿਡ-19 ਮਹਾਂਮਾਰੀ ਤੋ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

Spread the love