ਜ਼ਿਲ੍ਹੇ ਦੇ 41 ਸੇਵਾਂ ਕੇਂਦਰਾਂ ‘ਚ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ

Sewa Kender
ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਉਪਲੱਬਧ: ਡਿਪਟੀ ਕਮਿਸ਼ਨਰ

ਪਟਿਆਲਾ, 11 ਸਤੰਬਰ:
ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਪੰਜਾਬ ਦੇ ਵਧੀਕ ਸਕੱਤਰ  ਕਮ- ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਟਿਆਲਾ ਜ਼ਿਲ੍ਹੇ ਦੇ ਸਮੂਹ 41 ਸੇਵਾਂ ਕੇਂਦਰਾਂ ‘ਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹੇ ਦੇ ਮੁੱਖ ਸੇਵਾ ਕੇਂਦਰ ਤੋਂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਹਾਇਕ ਕਮਿਸ਼ਨਰ (ਜ) ਡਾ. ਇਸਮਿਤ ਵਿਜੈ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਦੇਖ ਰੇਖ ਹੇਠ ਜ਼ਿਲ੍ਹੇ ਦੇ ਸਾਰੇ ਸੇਵਾਂ ਕੇਂਦਰਾਂ ਦੇ ਬਾਹਰ ਛਾਂਦਾਰ ਬੂਟੇ ਲਗਾਏ ਜਾ ਰਹੇ ਹਨ ਅਤੇ ਸੇਵਾਂ ਕੇਂਦਰਾਂ ਦੇ ਅੰਦਰ ਗਮਲਿਆਂ ‘ਚ ਵੀ ਸਜਾਵਟੀ ਬੂਟੇ ਰੱਖੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਸਲੇ ਦੇ ਨਵੇਂ ਲਾਇਸੈਂਸ ਤੇ ਨਵਿਆਉਣ ਸਮੇਂ ਬੂਟੇ ਲਗਾਉਣ ਦੀ ਸੈਲਫ਼ੀ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸੇਵਾਂ ਕੇਂਦਰਾਂ ਵੱਲੋਂ ਬੂਟੇ ਲਗਾਉਣ ਦੀ ਚਲਾਈ ਮੁਹਿੰਮ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਣ ਸ਼ੁੱਧ ਹੋਵੇਗਾ, ਉਥੇ ਹੀ ਸੇਵਾਂ ਕੇਂਦਰਾਂ ‘ਚ ਛਾਂਦਾਰ ਬੂਟੇ ਲੱਗਣ ਨਾਲ ਸੇਵਾਂ ਕੇਂਦਰਾਂ ‘ਚ ਕੰਮ ਲਈ ਆਉਣ ਵਾਲਿਆਂ ਨੂੰ ਬੈਠਣ ਲਈ ਸਥਾਨ ਪ੍ਰਾਪਤ ਹੋਵੇਗਾ।
ਇਸ ਮੌਕੇ ਜ਼ਿਲ੍ਹਾ ਈ-ਗਵਰਨੈਸ ਕੋਆਰਡੀਨੇਟਰ ਰੋਬਿਨ ਸਿੰਘ, ਪੰਜਾਬ ਸਟੇਟ ਈ. ਗਵਰਨੈਸ ਸੁਸਾਇਟੀ ਦੇ ਜਨਰਲ ਮੈਨੇਜਰ (ਤਕਨੀਕੀ) ਵਿਨੇਸ਼ ਗੌਤਮ, ਸਹਾਇਕ ਜ਼ਿਲ੍ਹਾ ਈ-ਗਵਰਨੈਸ ਕੋਆਰਡੀਨੇਟਰ ਨਰਿੰਦਰ ਸ਼ਰਮਾ, ਪੁਸ਼ਪਿੰਦਰ ਜੋਸ਼ੀ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗੁਰਪ੍ਰੀਤ ਸਿੰਘ ਅਤੇ ਸਹਾਇਕ ਜ਼ਿਲ੍ਹਾ ਮੈਨੇਜਰ ਦੀਪਕ ਮਹਿਰਾ ਅਤੇ ਸਟਾਫ਼ ਹਾਜਰ ਸੀ।

Spread the love