ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ

ਲੈਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ
ਤਰਨ ਤਾਰਨ, 27 ਮਈ 2021
ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਕੋਵਿਡ-19 ਮਹਾਂਮਾਰੀ ‘ਤੇ ਕਾਬੂ ਪਾਉਣ ਲਈ, ਟੈਸਟਿੰਗ, ਕੰਨਟੈਕਟ ਟਰੇਸਿੰਗ ਅਤੇ ਕੋਵਿਡ ਵੈਕਸੀਨੇਸ਼ਨ ਦੀ ਪ੍ਰੀਕਿਰਿਆ ‘ਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਡੀ. ਐੱਮ. ਸੀ. ਡਾ. ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਅਤੇ ਸਮੂਹ ਐੱਸ, ਐੱਮ. ਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਵੈਕਸੀਨ ਦੇ ਬੈਕਲਾੱਗ ਡਾਟਾ ਨੂੰ ਜਲਦੀ ਤੋਂ ਜਲਦੀ ਪੋਰਟਲ ‘ਤੇ ਚੜ੍ਹਾਇਆ ਜਾਵੇ ਤਾਂ ਜੋ ਕਿ ਜ਼ਿਲ੍ਹੇ ਦੇ ਵੈਕਸੀਨ ਵੈਸਟੇਜ਼ ਨੂੰ ਘਟਾਇਆ ਜਾ ਸਕੇ । ਇਸ ਦੇ ਨਾਲ ਹੀ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 18 ਤੋਂ 44 ਸਾਲ ਦੀ ਉਮਰ ਦੇ ਗੰਭੀਰ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਅਤੇ ਉਸਾਰੀ ਕਾਮਿਆਂ ਨੂੰ ਜਲਦੀ ਤੋਂ ਜਲਦੀ ਵੈਕਸੀਨ ਲਗਾਈ ਜਾਵੇ ।
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਕੋਰੋਨਾ ਦੀ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ । ਜੇਕਰ ਕੋਈ ਵੀ ਵਿਅਕਤੀ ਕੋਵਿਡ-19 ਪਾਜ਼ੇਟਿਵ ਆਉਂਦਾ ਹੈ ਤਾਂ ਤੁਰੰਤ ਰੈਪਿਡ ਰਿਸਪੌਂਸ ਟੀਮ ਵੱਲੋਂ ਉਸ ਮਰੀਜ਼ ਦੇ ਸੰਪਰਕ ਕੇਸ ਲੱਭ ਕੇ ਉਨ੍ਹਾਂ ਦੇ ਟੈੱਸਟ ਕਰਵਾਏ ਜਾਣਗੇ ਅਤੇ ਰੈਪਿਡ ਰਿਸਪੌਂਸ ਟੀਮ ਵੱਲੋਂ ਘਰ ਵਿੱਚ ਇਕਾਂਤਵਾਸ ਮਰੀਜ਼ ਦੀ ਹਫ਼ਤੇ ਵਿੱਚ ਤਿੰਨ ਵਾਰ ਦੇਖ਼ਭਾਲ ਕੀਤੀ ਜਾਵੇ ਅਤੇ ਰੋਜ਼ਾਨਾ ਫੋਨ ‘ਤੇ ਸੰਪਰਕ ਕੀਤਾ ਜਾਵੇ ।
ਮੀਟਿੰਗ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਆਪਣੇ ਘਰਾਂ ਤੋਂ ਉਦੋਂ ਹੀ ਬਾਹਰ ਨਿਕਲਣ ਜੇਕਰ ਕੋਈ ਜ਼ਰੂਰੀ ਕੰਮ ਹੋਵੇ । ਉਹਨਾਂ ਕਿਹਾ ਕਿ ਕਰੋਨਾ ਵਾਇਰਸ ਦੇ ਲੱਛਣ ਹੋਣ ‘ਤੇ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਕੋਵਿਡ ਟੈੱਸਟ ਕਰਵਾਇਆ ਜਾਵੇ।

Spread the love