ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 6338 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

KULWANT SINGH DC
ਪਰਾਲੀ ਨੂੰ ਅੱਗ ਲੱਗਣ ਦੀ ਸੂਰਤ ਵਿਚ ਮੌਕੇ ਉਤੇ ਪਹੁੰਚ ਕੇ ਰਿਪੋਰਟ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ

ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ ਲਗਾਈ ਜਾ ਚੁੱਕੀ ਹੈ 2,30,839 ਡੋਜ਼ ਕੋਵਿਡ ਵੈਕਸੀਨ
ਤਰਨ ਤਾਰਨ, 12 ਜੁਲਾਈ 2021
ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਵੈਕਸੀਨੇਸ਼ਨ ਦੇ ਸ਼ੈਸਨ ਵੱਖ-ਵੱਖ ਸਥਾਨਾਂ ‘ਤੇ ਲਗਾਏ ਜਾ ਰਹੇ ਹਨ ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ ਅੱਜ 6338 ਲੋਕਾਂ ਨੂੰ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ 2,30,839 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਵਿਡ-19 ਤੋਂ ਬਚਾਅ ਲਈ ਅਤੇ ਆਪਣੀ ਇੰਮਊਨਿਟੀ ਨੂੰ ਮਜ਼ੂਬਤ ਕਰਨ ਲਈ ਟੀਕਾਕਰਨ ਕਰਵਾਉਣ ਦੀ ਅਹਿਮੀਅਤ ਬਾਰੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰਨਾਂ ਥਾਵਾਂ ‘ਤੇ ਵੀ ਅਜਿਹੇ ਟੀਕਾਕਰਨ ਕੈਂਪ ਲਗਾਏ ਜਾਣਗੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਲਦ ਹੀ 18 ਸਾਲ ਤੋਂ ਉੱਪਰ ਉਮਰ ਦੇ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਕੋਵਿਡ-19 ਸਬੰਧੀ ਟੀਕਾ ਲਗਾਇਆ ਜਾਵੇਗਾ ਅਤੇ ਟੀਕਾਕਰਨ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਜਾਵੇਗੀ । ਇਸ ਦੇ ਮੱਦੇਨਜ਼ਰ ਕਾਲਜਾਂ ਅਤੇ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ।
ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ ਵੈੱਕਸੀਨ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ । ਇਸ ਲਈ ਲੋਕ ਵੱਧ ਤੋਂ ਵੱਧ ਆਪਣੇ ਘਰਾਂ ਦੇ ਨਜ਼ਦੀਕ ਮੌਜੂਦ ਟੀਕਾਕਰਨ ਸਥਾਨ ‘ਤੇ ਜਾ ਕੇ ਮੁਫ਼ਤ ਵਿੱਚ ਕੋਵਿਡ ਵੈਕਸੀਨ ਦਾ ਲ਼ਾਭ ਲੈ ਸਕਦੇ ਹਨ । ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜੋ ਲੋਕ ਵਿਦੇਸ਼ ਪੜ੍ਹਾਈ, ਕੰਮਕਾਜ, ਉਲਪਿੰਕ ਖੇਡਾਂ ਵਿੱਚ ਭਾਗ ਲੈਣ ਲਈ ਜਾ ਰਹੇ ਹਨ, ਜਿਨ੍ਹਾਂ ਨੂੰ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਨ੍ਹਾਂ ਨੂੰ ਦੂਜੀ ਡੋਜ਼ 28 ਦਿਨ ਦੇ ਅੰਦਰ ਅੰਦਰ ਲਗਾਈ ਜਾਵੇਗੀ । ਦੂਜੀ ਡੋਜ਼ ਲਗਾਉਣ ਲਈ ਲਾਭਪਾਤਰੀ ਦੁਆਰਾ ਆਪਣਾ ਪਾਸਪੋਰਟ, ਆੱਫਰ ਲੇਟਰ, ਵੀਜ਼ੇ ਦੀ ਕਾੱਪੀ ਆਦਿ ਨਾਲ ਲੈ ਕੇ ਆਉਣ । ਇਹ ਸਹੂਲਤ ਕੇਵਲ ਪ੍ਰਦੇਸ ਜਾਣ ਵਾਲੇ ਵਿਅਕਤੀਆਂ ਨੂੰ ਹੈ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਪਿੰਡਾਂ ਵਾਲੇ ਵੱਧ ਚੜ੍ਹ ਕੇ ਵੈਕਸੀਨੇਸ਼ਨ ਲਗਵਾ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਸਾਡੇ ਕਾਫ਼ੀ ਪਿੰਡ 100% ਵੈਕਸੀਨੇਟ ਕੀਤੇ ਜਾਣਗੇ । ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਥਾਂ-ਥਾਂ ‘ਤੇ ਵੈਕਸੀਨੇਸ਼ਨ ਦੇ ਕੈਂਪ ਲੱਗਣੇ ਹਨ, ਲੋਕੀ ਵੱਧ ਚੜ੍ਹਕੇ ਅੱਗੇ ਆਉਣ ਅਤੇ ਵੈਕਸੀਨੇਸ਼ਨ ਕਰਵਾਉਣ ।

Spread the love