ਜ਼ਿਲ੍ਹੇ ਵਿੱਚ ਹੁਣ ਤੱਕ 1,07,573 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ-19 ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ

DC KULWANT
ਜਿਲ੍ਹਾ ਚੋਣ ਅਫਸਰ ਤਰਨ ਤਾਰਨ ਵੱਲੋ ਵਿਧਾਨ ਸਭਾ ਚੋਣਾ, 2022 ਲਈ ਸ਼ਿਕਾਇਤਾ ਸਬੰਧੀ ਸੰਪਰਕ ਨੰਬਰ ਜਾਰੀ

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1027 ਸੈਂਪਲ ਹੋਰ
ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 2,32,491 ਵਿਅਕਤੀਆਂ ਦੇ ਸੈਂਪਲ
ਤਰਨ ਤਾਰਨ, 11 ਮਈ 2021
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,07,573 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,32,491 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,24,129 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1482 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1027 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 6416 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 5371 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 237 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 08 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 229 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 799 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 345 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 39 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 13 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 04 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Spread the love