1 ਅਗਸਤ ਤੋਂ ਬਟਾਲਾ ਤੇ ਗੁਰਦਾਸਪੁਰ ਤੋਂ ਫਿਰ ਚੱਲਣਗੀਆਂ ਮੁਫ਼ਤ ਯਾਤਰੂ ਬੱਸਾਂ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਇਕਜੁੱਟ ਹੋਣ ਦੀ ਅਪੀਲ

ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਕਰਵਾਏ ਜਾਣਗੇ ਦਰਸ਼ਨ
ਯਾਤਰਾ ਦੀ ਬੁਕਿੰਗ ਲਈ ਡੀ.ਪੀ.ਆਰ.ਓ. ਬਟਾਲਾ ਤੇ ਗੁਰਦਾਸਪੁਰ ਨਾਲ ਕੀਤਾ ਜਾ ਸਕਦਾ ਰਾਬਤਾ
ਬਟਾਲਾ, 28 ਜੁਲਾਈ 2021 ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਐਲਾਨ ਕੀਤਾ ਹੈ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਗੁਰਦਾਸਪੁਰ ਵੱਲੋਂ ਇਸ ਐਤਵਾਰ 1 ਅਗਸਤ ਤੋਂ ਜ਼ਿਲ੍ਹੇ ਦੇ ਇਤਿਹਾਸਕ ਤੇ ਧਾਰਮਿਨ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸਾਂ ਦੁਬਾਰਾ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਬੱਸਾਂ ਗੁਰਦਾਸਪੁਰ ਤੇ ਬਟਾਲਾ ਸਰਕਟ ਲਈ ਵੱਖ-ਵੱਖ ਹੋਣਗੀਆਂ। ਇਹ ਯਾਤਰਾ ਹਫਤੇ ਦੇ ਹਰ ਐਤਵਾਰ ਨੂੰ ਚੱਲਿਆ ਕਰੇਗੀ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਬਟਾਲਾ ਸਰਕਟ ਦੇ ਦਰਸ਼ਨਾਂ ਲਈ ਬੱਸ 1 ਅਗਸਤ ਸਵੇਰੇ 9 ਵਜੇ ਸ਼ਿਵ ਬਟਾਲਵੀ ਆਡੀਟੋਰੀਅਮ ਤੋਂ ਚੱਲੇਗੀ ਜਦਕਿ ਗੁਰਦਾਸਪੁਰ ਸਰਕਟ ਲਈ ਇਹ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਚੱਲੇਗੀ। ਉਨ੍ਹਾਂ ਦੱਸਿਆ ਕਿ ਬਟਾਲਾ ਸਰਕਟ ਤਹਿਤ ਵਿਸ਼ੇਸ਼ ਬੱਸ ਵੱਲੋਂ ਬਟਾਲਾ ਸ਼ਹਿਰ ਤੋਂ ਚੱਲ ਕੇ ਸਭ ਤੋਂ ਪਹਿਲਾਂ ਛੋਟਾ ਘੱਲੂਘਾਰਾ ਸਮਾਰਕ, ਗੁਰਦੁਆਰਾ ਸਾਹਿਬ, ਛੋਟਾ ਘੱਲੂਘਾਰਾ ਕਾਹਨੂੰਵਾਨ ਦੇ ਦਰਸ਼ਨ ਕਰਵਾਏ ਜਾਣਗੇ ਅਤੇ ਉਸ ਤੋਂ ਬਾਅਦ ਯਾਤਰੂਆਂ ਨੂੰ ਸ੍ਰੀ ਹਰਗੋਬਿੰਦਪੁਰ ਵਿਖੇ ਗੁਰੂ ਕੀ ਮਸੀਤ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਕਿਸ਼ਨ ਕੋਟ ਦੇ ਰਾਧਾ ਕ੍ਰਿਸ਼ਨ ਮੰਦਰ, ਨਾਮਦੇਵ ਦਰਬਾਰ ਘੁਮਾਣ, ਬਦਰ ਸ਼ਾਹ ਦੀਵਾਨ ਦੀ ਦਰਗਾਹ ਪਿੰਡ ਮਸਾਣੀਆਂ ਅਤੇ ਅਚਲੇਸ਼ਵਰ ਧਾਮ ਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਦਰਸ਼ਨ ਕਰਵਾ ਕੇ ਸ਼ਾਮ ਨੂੰ ਯਾਤਰਾ ਬਟਾਲਾ ਵਿਖੇ ਖਤਮ ਹੋਵੇਗੀ।
ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸਰਕਟ ਤਹਿਤ ਪੰਚਾਇਤ ਭਵਨ ਤੋਂ ਬੱਸ ਚੱਲੇਗੀ ਜੋ ਸਭ ਤੋਂ ਪਹਿਲਾਂ ਪਹਿਲਾਂ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦਾ ਮੰਦਰ ਧਿਆਨਪੁਰ ਅਤੇ ਉਥੋਂ ਵਾਪਸ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਪੁਹੰਚੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਾਤਰਾ ਬਿਲਕੁੱਲ ਮੁਫ਼ਤ ਹੋਵੇਗੀ ਅਤੇ ਵਿਸ਼ੇਸ ਬੱਸ ਵਿਚ ਯਾਤਰਾ ਕਰਨ ਦੇ ਇਛੁੱਕ ਬਟਾਲਾ ਸਰਕਟ ਲਈ ਇੰਦਰਜੀਤ ਸਿੰਘ ਹਰੁਪਰਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਦੇ ਮੋਬਾਇਲ ਨੰਬਰ 98155-77574 ਅਤੇ ਗੁਰਦਾਸਪੁਰ ਸਰਕਟ ਲਈ ਹਰਜਿੰਦਰ ਸਿੰਘ ਕਲਸੀ, ਜ਼ਿਲਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ ਦੇ ਮੋਬਾਇਲ 97800-13977 ’ਤੇ ਸੰਪਰਕ ਕਰਕੇ ਆਪਣੀ ਸੀਟ ਬੁੱਕ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਬੱਸਾਂ ਦੀ ਬੁਕਿੰਗ ਲਈ ਹਰਮਨਪ੍ਰੀਤ ਸਿੰਘ ਜੁਆਇੰਟ ਸਕੱਤਰ, ਹੈਰੀਟੇਜ ਸੁਸਾਇਟੀ ਗੁਰਦਾਸਪੁਰ ਦੇ ਮੋਬਾਇਲ ਨੰਬਰ 98552-84240 ਅਦੇ ਦਮਨਜੀਤ ਸਿੰਘ ਗਾਈਡ ਛੋਟਾ ਘੱਲੂਘਾਰਾ ਮੈਮੋਰੀਅਲ, ਕਾਹਨੂੰਵਾਨ ਦੇ ਮੋਬਾਇਲ ਨੰਬਰ 98552-93452 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਗੁਰਦਾਸਪੁਰ ਵਲੋਂ 31 ਜਨਵਰੀ 2021 (ਐਤਵਾਰ) ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਈਆਂ ਗਈਆਂ ਸਨ, ਜੋ ਯਾਤਰੀਆਂ ਨੂੰ ਮੁਫ਼ਤ ਵੱਖ-ਵੱਖ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਂਦੀਆਂ ਸਨ। ਪਿਛਲੇ ਕੁਝ ਮਹੀਨਿਆਂ ਤੋਂ ਕੋਵਿਡ-19 ਦੇ ਕਾਰਨ ਇਹ ਯਾਤਰਾ ਮੁਲਤਵੀ ਕੀਤੀ ਗਈ ਸੀ ਜਿਸਨੂੰ ਦੁਬਾਰਾ 1 ਅਗਸਤ ਦਿਨ ਐਤਵਾਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

Spread the love