ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਲੱਖ 20 ਹਜ਼ਾਰ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ

SANDEEP HANS
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਦਾਖਲ ਨਹੀਂ ਕੀਤੀ ਨਾਮਜ਼ਦਗੀ
ਡੀ.ਸੀ. ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ, ਮੰਡੀਆਂ ‘ਚ ਲਿਆਂਦਾ ਜਾਵੇ ਸੁੱਕਾ ਝੋਨਾ

ਪਟਿਆਲਾ, 13 ਅਕਤੂਬਰ 2021

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 89 ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 86 ਖਰੀਦ ਕੇਂਦਰਾਂ ਵਿਖੇ ਝੋਨੇ ਦੀ ਖ਼ਰੀਦ ਵੀ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਖਰੀਦ ਕੇਂਦਰ ਵਿੱਚ 122072 ਮੀਟਰਿਕ ਟਨ ਝੋਨਾ ਮੰਡੀਆਂ ‘ਚ ਪੁੱਜ ਚੁੱਕਾ ਹੈ ਅਤੇ ਜਿਸ ਵਿਚੋਂ 1 ਲੱਖ 20 ਹਜ਼ਾਰ 284 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਹੋਰ ਪੜ੍ਹੋ :-ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ ਨੇ ‘ਫੂਡ ਪ੍ਰੋਸੈਸਿੰਗ ਉਦਯੋਗਾਂ ਲਈ ਉਤਪਾਦਨ ਲਿੰਕਡ ਪ੍ਰੋਤਸਾਹਨ ਯੋਜਨਾ’ ਲਈ ਵਿਸਤਾਰਤ ਪ੍ਰੋਡਕਸ਼ਨ ਯੋਜਨਾ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 49434 ਮੀਟਰਿਕ ਟਨ, ਮਾਰਕਫੈਡ ਵੱਲੋਂ 26950 ਮੀਟਰਿਕ ਟਨ, ਪਨਸਪ ਵੱਲੋਂ 27938 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15877 ਤੇ ਐਫ.ਸੀ.ਆਈ. ਵੱਲੋਂ 85 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਜਿੱਥੇ ਮੰਡੀਆਂ ‘ਚ ਸੁੱਕੀ ਫ਼ਸਲ ਹੀ ਲੈ ਕੇ ਆਉਣ ਉਥੇ ਹੀ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਵੀ ਹਦਾਇਤ ਕੀਤੀ ਕਿ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਵੀ ਨਾਲੋ ਨਾਲ ਕਰਵਾਈ ਜਾਵੇ।

Spread the love