ਮਿਸ਼ਨ ਫਤਿਹ
ਮਰੀਜ਼ਾਂ ਦੇ ਠੀਕ ਹੋਣ ਦੀ ਦਰ 96.62% ਹੋਈ
ਲੁਧਿਆਣਾ, 18 ਜੂਨ 2021 ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 10637 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 86558 ਮਰੀਜ਼ਾਂ ਵਿਚੋਂ 96.62% (83630 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 10637 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 854 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 83630 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 80 ਮਰੀਜ਼ (67 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 13 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1589363 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1589225 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1491268 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 138 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 86558 ਹੈ, ਜਦਕਿ 11399 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 6 ਮੌਤ ਦੀ ਪੁਸ਼ਟੀ ਹੋਈ ਹੈ (ਜੋਕਿ 3 ਜ਼ਿਲ੍ਹਾ ਲੁਧਿਆਣਾ, 1 ਫਤਿਹਗੜ੍ਹ ਸਾਹਿਬ, 1 ਜ਼ਿਲ੍ਹਾ ਮੁਕਤਸਰ ਸਾਹਿਬ ਅਤੇ 1 ਮੋਗਾ ਨਾਲ ਸਬੰਧਤ ਹੈ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2074 ਅਤੇ 1028 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।