ਮਿਹਨਤ, ਲਗਨ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ-ਵਿਧਾਇਕ ਪਾਹੜਾ
ਗੁਰਦਾਸਪੁਰ, 4 ਅਕਤੂਬਰ ( ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਪਹਿਲਕਦਮੀ ਸਦਕਾ ਜ਼ਿਲਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਗਏ ਫੇਸਬੁੱਕ ਲਾਈਵ ਪ੍ਰੋਗਰਾਮ ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 11ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਅੱਜ ਦੇ ਪ੍ਰੋਗਰਾਮ ਵਿਚ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਹਰਦੀਪ ਸਿੰਘ ਜ਼ਿਲ•ਾ ਸਿੱਖਿਆ ਅਫਸਰ (ਸ), ਸੁਰਜੀਤ ਪਾਲ ਜ਼ਿਲਾ ਸਿੱਖਿਆ (ਪ), ਬਰਿੰਦਰ ਸਿੰਘ ਛੋਟੋਪੁਰ ਐਮ ਡੀ ਦੁਆਬਾ ਪਬਲਿਕ ਸਕੂਲ, ਧਾਰੀਵਾਲ, ਰਾਜੀਵ ਠਾਕੁਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਮੀਡੀਆ ਸਾਥੀ ਵਲੋਂ ਵੀਡੀਓ ਕਾਨਫਰੰਸ ਜਰੀਏ ਸ਼ਮੂਲੀਅਤ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਫੇਸਬੁੱਕ ਉੱਪਰ ਲਾਈਵ ਕੀਤਾ ਗਿਆ। ਪ੍ਰੋਗਾਰਮ ਵਿਚ ਕਰੀਬ 190 ਜਿਲੇ ਦੇ ਨਾਗਰਿਕਾਂ ਵਲੋਂ ਹਿੱਸਾ ਲਿਆ ਗਿਆ ਤੇ ਬੱਚਿਆਂ ਨੂੰ ਅਚੀਵਰਜ਼ ਨਾਲ ਸਵਾਲ ਜਵਾਬ ਕੀਤੇ।
ਵੀਡੀਓ ਕਾਨਫਰੰਸ ਜਰੀਏ ਅਚੀਵਰਜ਼ ਪ੍ਰੋਗਰਾਮ ਵਿਚ ਵਿਧਾਇਕ ਸ. ਪਾਹੜਾ ਨੇ ਅਚਵੀਰਜ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਰਹੱਦੀ ਜਿਲੇ ਗੁਰਦਾਸਪੁਰ ਅੰਦਰ ਵੱਖ-ਵੱਖ ਹਸਤੀਆਂ ਨੇ ਉੱਚੀਆਂ ਬੁਲੰਦੀਆਂ ਹਾਸਲ ਕੀਤੀਆਂ ਹਨ ਅਤੇ ਮਿਹਨਤ, ਲਗਨ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ। ਉਨਾਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਅਚੀਵਰਜ ਪ੍ਰੋਗਰਾਮ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਨੋਜਵਾਨ ਪੀੜੀ ਨੂੰ ਅੱਗੇ ਵੱਧਣ ਲਈ ਇਹ ਪ੍ਰੋਗਰਾਮ ਬਹੁਤ ਲਾਹਵੰਦ ਸਾਬਿਤ ਹੋਵੇਗਾ ਅਤੇ ਬੱਚਿਆਂ ਨੂੰ ਬਹੁਤ ਸਿੱਖਣ ਨੂੰ ਮਿਲੇਗਾ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਅਚੀਵਰਜ਼ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਜਲਦ ਹੀ ਜ਼ਿਲ•ਾ ਪ੍ਰਬੰਧਕੀ ਕੰਪਲੈਕਸ (ਦਫਤਰ ਡਿਪਟੀ ਕਮਿਸ਼ਨਰ) ਵਿਖੇ ਵੱਡੀਆਂ ਚਾਰ ਡਿਜ਼ੀਟਲ ਸਕਰੀਨਾਂ ਲਗਾਈਆਂ ਜਾਣਗੀਆਂ, ਜਿਨਾਂ ਵਿਚ ਜ਼ਿਲੇ ਦੇ ਸ਼ਹੀਦਾਂ, ਅਚੀਵਰਜ਼, ਜ਼ਿਲੇ ਦੇ ਮੁੱਖ ਸਮਾਰਕ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਅਚੀਵਰਜ਼ ਦੀ ਕਾਫੀ ਬੁੱਕਲੈੱਟ ਵੀ ਤਿਆਰੀ ਕੀਤੀ ਜਾਵੇਗੀ।
ਲਾਈਵ ਫੇਸਬੁੱਕ ਪ੍ਰੋਗਰਾਮ ਦੌਰਾਨ ਸ੍ਰੀ ਅਮਨਦੀਪ (ਪੀ.ਐਸ.ਐਸ ਜੁਡੀਸ਼ੀਅਲ), ਜੋ ਵਾਰਡ ਨੰਬਰ 03, ਜੇਲ• ਰੋਡ, ਗੁਰਦਾਸਪੁਰ ਦੇ ਵਸਨੀਕ ਹਨ ਨੇ ਦੱਸਿਆ ਕਿ ਉਨਾਂ ਖਾਲਸਾ ਹਾਈ ਸਕੂਲ ਗੁਰਦਾਸਪੁਰ ਤੋਂ 10ਵੀਂ ਪਾਸ ਕੀਤੀ। 12ਵੀਂ ਜਮਾਤ ਸਰਕਾਰੀ ਹਾਈ ਸਕੂਲ, ਗੁਰਦਾਸਪੁਰ ਤੋਂ ਪਾਸ ਕਰਨ ਉਪਰੰਤ 2006 ਵਿਚ ਰਿਜ਼ਨਲ ਕੈਂਪਸ, ਗੁਰੂ ਨਾਨਕ ਦੇਵ ਯੂਨੀਵਰਸਿਟੀ ਗੁਰਦਾਸਪੁਰ ਤੋਂ ਲਾਅ ਦੀ ਡਿਗਰੀ ਪ੍ਰਾਪਤ ਕੀਤੀ। 2010 ਵਿਚ ਪੀ.ਐਸ.ਐਸ ਜੁਡੀਸ਼ੀਅਲ ਦੀ ਪ੍ਰੀਖਿਆ ਪਾਸ ਕੀਤੀ ਅਤੇ ਹੁਣ ਤਲਵੰਡੀ ਸਾਬੋ (ਬਠਿੰਡਾ) ਵਿਖੇ ਐਡੀਸ਼ਨਲ ਸਿਵਲ ਜੱਜ, ਸੀਨੀਅਰ ਜੱਜ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨਾਂ ਕਿਹਾ ਕਿ ਮਿਹਨਤ ਨਾਲ ਆਪਣੇ ਸੁਪਨੇ ਸਾਕਾਰ ਕੀਤੇ ਜਾ ਸਕਦੇ ਹਨ ਅਤੇ ਅੱਗੇ ਵੱਧਣ ਲਈ ਹਮੇਸ਼ਾ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ।
ਅਚੀਵਰਜ਼ ਡਾ. ਨਰੇਸ਼ਪਾਲ ਸਿੰਘ ਸੈਣੀ (ਪ੍ਰੋਫੈਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ) , ਜੋ ਪਿੰਡ ਦਬੁਰਜੀ, ਦੀਨਾਨਗਰ ਦੇ ਵਸਨੀਕ ਹਨ, ਨੇ ਦੱਸਿਆ ਕਿ ਉਨਾਂ ਬੀ.ਐਸਸੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋ 1985 ਪਾਸ ਕੀਤੀ। ਐਮ ਸੀ , ਫਿਜ਼ਕਸ 1988 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪਾਸ ਕਰਨ ਉਪਰੰਤ ਐਮ ਫਿਲ ਅਤੇ ਪੀਐਚ ਡੀ ਕੀਤੀ। 1990 ਵਿਚ ਬੀ.ਯੂ.ਸੀ ਕਾਲਜ ਬਟਾਲਾ ਵਿਖੇ ਫਿਜ਼ਕਸ ਵਿਭਾਗ ਵਿਚ ਲੈਕਚਰਾਰ ਵਜੋਂ ਸੇਵਾਵਾਂ ਨਿਭਾਈਆਂ। 1991-2002 ਤਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਫਿਜ਼ਕਸ ਵਿਭਾਗ ਵਿਚ ਲੈਕਚਾਰ ਵਜੋਂ ਸੇਵਾਵਾਂ ਨਿਭਾਈਆਂ। 2012 ਤੋਂ ਲੈ ਕੇ ਮੋਜੂਦਾ ਸਮੇਂ ਦੌਰਾਨ ਉਹ ਯੂਨੀਵਰਸਿਟੀ ਵਿਚ ਫਿਜ਼ਕਲ ਵਿਭਾਗ ਵਿਚ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨਾਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਅਚੀਵਰਜ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦੀ ਦਿਲੀ ਤਮੰਨਾ ਸੀ ਕਿ ਉਹ ਇਸ ਤਰ•ਾਂ ਦੇ ਪ੍ਰੋਗਰਾਮ ਰਾਹੀਂ ਆਪਣੇ ਜ਼ਿਲ•ੇ ਵਾਸੀਆਂ ਨਾਲ ਰੂਬਰੂ ਹੋਣ। ਉਨਾਂ ਕਿਹਾ ਕਿ ਅਨੁਸ਼ਾਸਨ, ਸੱਚਾਈ, ਮਿਹਨਤ ਤੇ ਸਮੇਂ ਦੇ ਪਾਬੰਦ ਹੋਣਾ ਅੱਗੇ ਵੱਧਣ ਲਈ ਬਹੁਤ ਜਰੂਰੀ ਹੈ ਅਤੇ ਨਿਰਧਾਰਿਤ ਕੀਤੇ ਟੀਚੇ ਨੂੰ ਪੂਰੀ ਮਿਹਨਤ ਨਾਲ ਪ੍ਰਾਪਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਾਨੂੰ ਲੋੜਵੰਦ ਲੋਕਾਂ ਦੀ ਜਰੂਰ ਮਦਦ ਕਰਨੀ ਚਾਹੀਦੀ ਹੈ। ਉਨਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਸਿਹਤ ਸੇਵਾਵਾਂ ਬਹੁਤ ਜਰੂਰੀ ਹਨ ਅਤੇ ਲੋਕਾਂ ਵਲੋਂ ਚੁਣੇ ਨੁਮਾਇੰਦਿਆਂ ਨੂੰ ਲਗਾਤਾਰ ਸਿੱਖਿਆ ਤੇ ਸਿਹਤ ਸੰਸਥਾਵਾਂ ਦਾ ਦੌਰਾ ਕਰਨਾ ਚਾਹੀਦਾ ਤਾਂ ਜੋ ਉਥੇ ਲੋੜੀਦੀਆਂ ਸੇਵਾਵਾਂ ਆਦਿ ਸਬੰਧੀ ਜਾਣਕਾਰੀ ਮਿਲਣ ਤੇ ਉਸਨੂੰ ਪੂਰਾ ਕੀਤਾ ਜਾ ਸਕੇ। ਉਨਾਂ ਅੱਗੇ ਕਿਹਾ ਕਿ ਜ਼ਿਲ•ਾ ਰੈੱਡ ਕਰਾਸ ਨੂੰ 10ਵੀਂ ਅਤੇ ਬਾਹਵੀਂ ਜਮਾਤ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ ਤਾਂ ਜੋ ਦੂਸਰੇ ਵਿਦਿਆਰਥੀਆਂ ਨੂੰ ਪੜ•ਨ ਅਤੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਅਚਵੀਰਜ਼ ਵਿਦਿਆਰਥਣ ਤਮੰਨਾ, ਪਿੰਡ ਲੱਖੋਵਾਲ, ਗੁਰਦਾਸਪੁਰ ਦੀ ਵਸਨੀਕ ਹੈ ਨੇ ਦੱਸਿਆ ਕਿ ਉਸਨੇ 10ਵੀਂ ਜਮਾਤ ਅਤੇ 12ਵੀਂ ਜਮਾਤ ਸ਼ਹੀਦ ਮੇਜਰ ਭਗਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਲਾਨੰਗਲ, ਗੁਰਦਾਸਪੁਰ ਤੋਂ ਪਾਸ ਕੀਤੀ। ਬਾਹਰਵੀਂ (ਆਰਟਸ ਵਿਸ਼ੇ) ਦੀ ਪ੍ਰੀਖਿਆ ਵਿਚ 450 ਅੰਕਾਂ ਵਿਚੋਂ 438 ਅੰਕ ਪ੍ਰਾਪਤ ਕਰਕੇ ਪਾਸ ਕੀਤੀ। ਉਸਨੇ ਕਿਹਾ ਕਿ ਸਾਨੂੰ ਟਾਈਮ ਟੇਬਲ ਬਣਾ ਕੇ ਪੜ•ਨਾ ਚਾਹੀਦਾ ਹੈ। ਉਸਨੇ ਕਿਹਾ ਕਿ ਉਹ ਉਚੇਰੀ ਪੜ•ਾਈ ਜਾਰੀ ਰੱਖੇਗੀ ਤੇ ਅਧਿਆਪਕ ਬਣੇਗੀ।
ਅਚੀਵਰਜ਼ ਵਿਦਿਆਰਥੀ ਉਤਸ਼ਵ ਸ਼ਰਮਾ, ਵਾਸੀ ਕ੍ਰਿਸ਼ਨਾ ਗਲੀ ਨੰਬਰ 2, ਧਾਰੀਵਾਲ ਦਾ ਰਹਿਣ ਵਾਲਾ ਹੈ ਨੇ ਦੱਸਵੀਂ ਜਮਾਤ ਵਿਚ 94 ਫੀਸਦ ਅੰਕ ਹਾਸਲ ਕੀਤੇ ਅਤੇ 12ਵੀਂ ਜਮਾਤ ਨਾਨ ਮੈਡੀਕਲ ਵਿਸ਼ੇ ਵਿਚ ਦੁਆਬਾ ਪਬਲਿਕ ਸਕੂਲ, ਧਾਰੀਵਾਲ ਤੋਂ 95.6 ਫੀਸਦ ਅੰਕ ਲੈ ਕੇ ਪਾਸ ਕੀਤੀ। ਉਸਨੇ ਦੱਸਿਆ ਕਿ ਵਿਦਿਆਰਥੀ ਨੂੰ ਅਗਰ ਕਿਸੇ ਵਿਸ਼ੇ ਸਬੰਧੀ ਕੋਈ ਸਮਝ ਨਹੀਂ ਲੱਗਦੀ ਤਾਂ ਅਧਿਆਪਕ ਕੋਲ ਵਾਰ-ਵਾਰ ਪੁੱਛਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਅਧਿਆਪਕਾਂ ਨਾਲ ਸਵਾਲ-ਜਵਾਬ ਜਰੂਰ ਕਰਨੇ ਚਾਹੀਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ 5100-5100 ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਮੀਡੀਆਂ ਸਾਥੀਆਂ ਵਲੋਂ ਜਿਲਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਗਈ ਤੇ ਅਚੀਵਰਜ ਨਾਲ ਵਿਚਾਰ-ਚਰਚਾ ਕੀਤੀ।