ਮੈਡੀਕਲ ਕੈਂਪ ਵਿਚ 49 ਲੋੜਵੰਦ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ
ਗੁਰਦਾਸਪੁਰ, 7 ਸਤੰਬਰ 2021 ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਲੱਮ ਏਰੀਆ ਵਿਚ ਰਹਿ ਰਹੇ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ 12ਵੇ ਮੈਡੀਕਲ ਜਾਂਚ ਕੈਂਪ 49 ਮਰੀਜਾਂ ਦੀ ਜਾਂਚ ਕਰਕੇ, ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਰਾਜੀਵ ਕੁਮਾਰ, ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ, ਡਾ ਅਜੇਸਵਰ ਮਹੰਨਤ, ਡਾ ਦਿਨੇਸ਼, ਡਾ ਆਮੀਸਾ ਡੋਗਰਾ ਅਤੇ ਰੈੱਡ ਕਰਾਸ ਦਾ ਸਟਾਫ ਮੋਜੂਦ ਸੀ।
ਇਸ ਮੌਕੇ ਗੱਲਬਾਤ ਕਰਦਿਆਂ ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਕਿਹਾ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀਆਂ ਦੇ ਸਾਂਝੇ ਸਹਿਯੋਗ ਸਦਕਾ ਲੋੜਵੰਦ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਇਹ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਪਰੰਤ ਮੁਫ਼ਤ ਦਵਾਈ ਵੰਡੀ ਗਈ। ਮੈਡੀਕਲ ਕੈਂਪ ਵਿਚ ਜੇਕਰ ਕਿਸੇ ਮਰੀਜ਼ ਦਾ ਟੈਸਟ ਆਦਿ ਦੀ ਲੋੜ ਪੈਂਦੀ ਤਾਂ ਸਿਵਲ ਹਸਪਤਾਲ ਵਿਚੋਂ ਕਰਵਾਇਆ ਜਾਂਦਾ ਹੈ ਅਤੇ ਜੇਕਰ ਕਿਸੇ ਪੀੜਤ ਨੂੰ ਸਰਕਾਰੀ ਹਸਪਤਾਲਾਂ ਵਿਚ ਟੈਸਟਾਂ ਤੋਂ ਇਲਾਵਾ ਹੋਰ ਕੋਈ ਦਵਾਈ ਜਾਂ ਟੈਸਟ ਦੀ ਲੋੜ ਹੁੰਦੀ ਹੈ ਤਾਂ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਉਸਦੀ ਮਦਦ ਕੀਤੀ ਜਾਵੇਗੀ।
ਮੁਫ਼ਤ ਮੈਡੀਕਲ ਕੈਂਪ ਵਿਚ ਦਵਾਈ ਲੈਣ ਆਏ ਲੋੜਵੰਦ ਮਰੀਜਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਇਹ ਉਪਰਾਲਾ ਬਹੁਤ ਵਧੀਆਂ ਹੈ, ਇਸ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਸਹੂਲਤ ਮਿਲ ਰਹੀ ਹੈ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੀਤੀ 22 ਜੂਨ ਤੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ।
ਕੈਪਸ਼ਨਾਂ—ਸਲੱਮ ਏਰੀਆ (ਢਾਬ) ਗੁਰਦਾਸਪੁਰ ਵਿਖੇ ਲਗਾਏ ਗਏ ਬਾਹਰਵੇਂ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਦ੍ਰਿਸ਼।