12 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਏ.ਡੀ.ਸੀ(ਵਿਕਾਸ)

RANBIR SINGH
29 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗਾਇਆ ਜਾਵੇਗਾ ਹਾਈਐਂਡ ਪਲੇਸਮੈਂਟ ਕੈਂਪ-ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 10 ਅਗਸਤ 2021
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਦੇ ਮਿਸ਼ਨ ਅਧੀਨ ਵੱਧ ਤੋਂ ਵੱਧ ਨੌਜ਼ਵਾਨਾਂ ਨੂੰ ਨੌਕਰੀਆਂ ਦੇਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਅਧੀਨ 12 ਅਗਸਤ ਨੂੰ ਰੋਜ਼ਗਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਯੇੈਬ ਬੈਂਕ,ਪੇ ਟੀਐੱਮ,ਅਜ਼ਾਇਲ ਹਰਬਲ,ਵੈਬਰਜ਼,ਓਕਟੋਪਸ ਅਤੇ ਕਿਊਕਰ ਵੱਲੋਂ ਸਿਰਕਤ ਕੀਤੀ ਜਾਵੇਗੀ। ਇਸ ਕੈਂਪ ਵਿੱਚ ਬਾਰ੍ਹਵੀਂ,ਗਰੈਜੂਏਟ,ਪੋਸਟ ਗ੍ਰੈਜੂਏਟ,ਆਈ.ਟੀ.ਆਈ ਅਤੇ ਡਿਪਲੋਮਾ ਹੋਲਡਰ ਭਾਗ ਲੈ ਸਕਦੇ ਹਨ। ਨੌਕਰੀ ਦੇ ਚਾਹਵਾਨ ਪ੍ਰਾਰਥੀ ਕੈਂਪ ਵਿੱਚ ਭਾਗ ਲੈਣ ਲਈ 12 ਅਗਸਤ ਨੂੰ ਸਵੇਰੇ 10.00 ਤੋਂ 02.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਜਿਲ੍ਹਾ ਪ੍ਰਬੰਧਕੀ ਕੰਪਲੈਕਸ,ਨੇੜੇ ਜਿਲ੍ਹਾ ਅਦਾਲਤਾਂ ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਉਨਾਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਬਾਰੇ ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰ: 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love