12 ਜਨਵਰੀ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਲੋਹੜੀ ਮੇਲਾ ਲਗਾਇਆ ਜਾ ਰਿਹਾ

_Preeti Yadav
Dr. Preeti Yadav

ਰੂਪਨਗਰ, 10 ਜਨਵਰੀ 2024

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ 12 ਜਨਵਰੀ ਸ਼ੁੱਕਰਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਲੋਹੜੀ ਮੇਲਾ ਲਗਾਇਆ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਸਵੇਰੇ 11:00 ਵਜੇ ਕੀਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਮੇਲੇ ਵਿੱਚ ਅਲੱਗ-ਅਲੱਗ ਫੂਡ ਸਟਾਲ, ਸ਼ਾਪਿੰਗ ਸਟਾਲ, ਫਨ ਫੇਅਰ ਗੇਮ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ ਲਗਾਏ ਜਾਣਗੇ।

ਇਸ ਮੌਕੇ ਵੱਖ-ਵੱਖ ਨੌਜਵਾਨਾਂ ਵਲੋਂ ਵੀ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ ਜਿਸ ਵਿੱਚ ਗਜ਼ਲ, ਲੋਕ ਗੀਤ, ਕਲੀ ਗਾਇਨ, ਲੁੱਡੀ, ਝੁੰਮਰ, ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਰੂਪਨਗਰ ਜ਼ਿਲ੍ਹਾ ਵਾਸੀਆਂ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਨ ਲਈ ਹਾਰਦਿਕ ਸੱਦਾ ਦਿੱਤਾ ਗਿਆ ਹੈ।

Spread the love