ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸਮਾਗਮ ਵਿਚ ਹੋਣਗੇ ਸ਼ਾਮਲ
ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜਾ
ਫ਼ਿਰੋਜ਼ਪੁਰ 10 ਸਤੰਬਰ 2021 ਪੰਜਾਬ ਸਰਕਾਰ ਵੱਲੋਂ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਦੀ ਨੂੰ ਸਮਰਪਿਤ 12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ। ਇਹ ਜਾਣਕਾਰੀ ਡਿਪਟੀ ਸ੍ਰੀ. ਵਿਨੀਤ ਕੁਮਾਰ ਆਈ.ਏ.ਐਸ ਨੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ. ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਸਮਾਗਮ ਲਈ 10 ਸਤੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ ਸੀ ਅਤੇ 12 ਸਤੰਬਰ ਨੂੰ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾਣਗੇ । ਉਨ੍ਹਾਂ ਨੇ ਦੱਸਿਆ ਕਿ ਮੁੱਖ ਦੀਵਾਨ ਹਾਲ ਵਿਚ ਕੀਰਤਨ ਤੋਂ ਬਾਅਦ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਹੋਵੇਗੀ। ਇਸ ਮੌਕੇ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਵਾਰਸਾਂ, ਸਾਬਕਾ ਫ਼ੌਜੀਆਂ/ਆਸ਼ਰਿਤਾਂ ਆਦਿ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਲੋਕਾਂ ਨੂੰ ਸੰਬੋਧਨ ਕਰਨਗੇ।ਸਮਾਗਮ ਵਿੱਚ ਆਉਣ ਵਾਲੀਆਂ ਸੰਗਤਾਂ ਲਈ ਗੁਰੂ ਦੇ ਅਟੁੱਟ ਲੰਗਰ ਦਾ ਪ੍ਰਬੰਧ ਹੋਵੇਗਾ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਫ਼ਿਰੋਜ਼ਪੁਰ ਅਮਰਿੰਦਰ ਸਿੰਘ ਮੱਲੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।