ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 12 ਲੱਖ 65 ਹਜ਼ਾਰ 883 ਮੀਟ੍ਰਿਕ ਟਨ ਹੋਈ : ਸੰਦੀਪ ਹੰਸ

SANDEEP HANS
ਪਟਿਆਲਾ ਜ਼ਿਲ੍ਹੇ 'ਚ ਪਹਿਲੇ ਦਿਨ 16 ਮੀਟਰਿਕ ਟਨ ਕਣਕ ਦੀ ਮੰਡੀਆਂ 'ਚ ਆਮਦ

ਪਟਿਆਲਾ, 7 ਨਵੰਬਰ 2021

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ 12 ਲੱਖ 65 ਹਜ਼ਾਰ 883 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਮੰਡੀਆਂ ਵਿਚ ਪੁੱਜੇ ਝੋਨੇ ‘ਚੋਂ 12 ਲੱਖ 63 ਹਜ਼ਾਰ 848 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਵਿਸ਼ੇਸ਼ ਟੀਮਾਂ ਵੱਲੋਂ ਜ਼ਿਲੇ ਦੀਆਂ ਸਮੂਹ 31 ਮੰਡੀਆਂ ਦੀ ਚੈਕਿੰਗ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 517409 ਮੀਟਰਿਕ ਟਨ, ਮਾਰਕਫੈਡ ਵੱਲੋਂ 316898 ਮੀਟਰਿਕ ਟਨ, ਪਨਸਪ ਵੱਲੋਂ 267763 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 159568 ਅਤੇ ਐਫ.ਸੀ.ਆਈ. ਵੱਲੋਂ 2210 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 1960.52 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਪਿਛਲੇ 72 ਘੰਟੇ ‘ਚ ਖਰੀਦੇ ਝੋਨੇ ‘ਚੋ 84.60 ਫ਼ੀਸਦੀ ਝੋਨੇ ਦੀ  ਲਿਫਟਿੰਗ ਹੋ ਚੁੱਕੀ ਹੈ। ਇਸ ਮੌੇਕੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆ ਕਿਹਾ ਕਿ ਵਾਤਾਵਰਣ ਤੇ ਜਮੀਨ ਦੀ ਉਪਜਾਊ ਸ਼ਕਤੀ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਜਗ੍ਹਾਂ ਖੇਤਾਂ ‘ਚ ਹੀ ਵਾਹੁਣ ਨੂੰ ਤਰਜੀਹ ਦੇਣ।