ਦਲਿਤ ਨੌਜਵਾਨ ਲੜਕੇ ਨਾਲ ਛੇੜਛਾੜ, ਕੁੱਟਮਾਰ: ਐਨ.ਸੀ.ਐਸ.ਸੀ ਨੇ ਡਿਵੀਜ਼ਨਲ ਕਮਿਸ਼ਨਰ (ਫ਼ਿਰੋਜ਼ਪੁਰ), ਡੀਸੀ ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਰਿਪੋਰਟ ਦੇਣ ਲਈ ਕਿਹਾ
ਚੰਡੀਗੜ੍ਹ, 20 ਮਈ
ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ ਵਿਖੇ ਇੱਕ 12 ਸਾਲਾ ਦਲਿਤ ਲੜਕੇ ਦੀ ਨੰਗੀ ਹਾਲਤ ਵਿੱਚ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨ.ਸੀ.ਐਸ.ਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ 26 ਮਈ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ।
18-19 ਮਈ, 2022 ਨੂੰ ਵਾਇਰਲ ਹੋਈਆਂ ਵੀਡੀਓਜ਼ ਅਤੇ ਖ਼ਬਰਾਂ ਰਾਹੀਂ ਐਨ.ਸੀ.ਐਸ.ਸੀ. ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਕਸਬੇ ਦੇ ਹਰਜਿੰਦਰ ਨਗਰ ਦੀ ਰਹਿਣ ਵਾਲੀ ਇੱਕ ਦਲਿਤ ਔਰਤ ਨੇ ਦੋਸ਼ ਲਾਇਆ ਕਿ ਇੱਕ ਗੈਰ-ਦਲਿਤ ਵਿਅਕਤੀ ਨੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ।
“ਮੇਰੇ ਪਤੀ ਨੇ ਮੈਨੂੰ ਅਤੇ ਸਾਡੇ ਬੇਟੇ ਨੂੰ ਸੱਤ ਸਾਲ ਪਹਿਲਾਂ ਛੱਡ ਦਿੱਤਾ ਸੀ। ਉਸ ਤੋਂ ਬਾਅਦ ਮੇਰਾ ਸਬੰਧ ਪਿੰਡ ਸਰਵਣ ਬੋਦਲਾ ਵਾਸੀ ਅਰਸ਼ਦੀਪ ਸਿੰਘ ਨਾਲ ਹੋ ਗਿਆ। ਜਲਦੀ ਹੀ ਉਸ ਦਾ ਕਿਸੇ ਨਾਲ ਵਿਆਹ ਹੋ ਗਿਆ ਪਰ ਉਹ ਮੇਰੇ ਘਰ ਆਉਂਦਾ ਜਾਂਦਾ ਸੀ। ਜਦੋਂ ਮੈਂ ਰਿਸ਼ਤਾ ਖਤਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮੈਨੂੰ ਅਤੇ ਮੇਰੇ ਲੜਕੇ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇੱਕ ਦਿਨ ਉਹ ਮੇਰੇ ਘਰ ਆਇਆ, ਮੇਰੇ 12 ਸਾਲ ਦੇ ਬੇਟੇ ਨੂੰ ਨੰਗਾ ਕਰਕੇ ਬੇਰਹਿਮੀ ਨਾਲ ਕੁੱਟਿਆ। ਉਸ ਨੇ ਘਟਨਾ ਦੀ ਵੀਡੀਓ ਵੀ ਸ਼ੂਟ ਕੀਤੀ ਜਿਸ ਨੂੰ ਬਾਅਦ ਵਿੱਚ ਉਸਨੇ ਇੰਟਰਨੈੱਟ ‘ਤੇ ਅਪਲੋਡ ਕਰ ਦਿੱਤਾ ਅਤੇ ਇਸਨੂੰ ਵਾਇਰਲ ਕਰ ਦਿੱਤਾ”, ਦਲਿਤ ਔਰਤ ਨੇ ਸ਼ਿਕਾਇਤ ਵਿੱਚ ਕਿਹਾ।
ਉਸ ਨੇ ਅੱਗੇ ਦੱਸਿਆ ਕਿ ਥਾਣਾ ਮਲੋਟ ਦੇ ਪੁਲਸ ਅਧਿਕਾਰੀਆਂ ਨੇ ਉਸ ਦੀ ਕੋਈ ਮਦਦ ਨਹੀਂ ਕੀਤੀ ਉਲਟਾ ਦੋਸ਼ੀਆਂ ਨੇ ਥਾਣੇ ਅੰਦਰ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ।
ਸਾਂਪਲਾ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਅੰਦਰ ਪ੍ਰਾਪਤ ਨਹੀਂ ਹੁੰਦੀ ਤਾਂ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹੈ ਅਤੇ ਅਧਿਕਾਰੀਆਂ ਨੂੰ ਦਿੱਲੀ ਵਿਖੇ ਕਮਿਸ਼ਨ ਅੱਗੇ ਪੇਸ਼