#ਬਠਿੰਡਾ, 18 ਮਈ , 2021 ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 133502 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 12489 ਹੈਲਥ ਵਰਕਰਜ਼, 26399 ਫਰੰਟ ਲਾਇਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ਰਜਿਸਟਰਡ ਉਸਾਰੀ ਕਿਰਤੀ 5772 ਅਤੇ 45 ਤੋਂ 60 ਤੱਕ 34475 ਵਿਅਕਤੀਆਂ ਨੂੰ ਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 27109 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 5005 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2366 ਨੂੰ ਦੂਜੀ ਡੋਜ਼, 22502 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 4855 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 5772 ਵਿਅਕਤੀਆਂ ਨੂੰ ਪਹਿਲੀ ਡੋਜ਼, 45 ਤੋਂ 59 ਸਾਲ ਤੱਕ 30206 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 8285 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 22906 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 5779 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਇਸੇ ਤਰਾਂ ਬੀਤੇ 24 ਘੰਟਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੀਆਂ) ਗੋਨਿਆਣਾ ਵਿੱਚ 100, ਰਿਫਾਇਨਰੀ ਤਲਵੰਡੀ ਸਾਬੋ ਵਿੱਚ 450, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ ਵਿੱਚ 7, ਰਾਮਪੁਰਾ ਵਿਖੇ 100, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੀਆਂ) ਸੰਗਤ ਵਿਖੇ 100, ਖਾਲਸਾ ਸਕੂਲ ਤਲਵੰਡੀ ਸਾਬੋ ਵਿੱਚ 10 ਅਤੇ ਜੀ.ਐਨ.ਐਮ. ਟ੍ਰੇਨਿੰਗ ਸਕੂਲ ਵਿੱਚ 27 ਵਿਅਕਤੀਆਂ ਨੂੰ ਵੈਕਸੀਨੇਸ਼ਨ ਲਗਾਈ ਗਈ।