ਅੰਮਿ੍ਰਤਸਰ 12 ਜੁਲਾਈ 2021
ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮਿ੍ਰਤਸਰ ਵੱਲੋਂ 14 ਜੁਲਾਈ ਨੂੰ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ਼੍ਰੀ ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਅੰਮਿ੍ਰਤਸਰ ਜਿਲੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਗੂਗਲ ਪੇਅ, ਐਚ.ਡੀ.ਐਫ.ਸੀ ਲਾਈਫ ਇੰਸ਼ੋਰੈਂਸ, ਅਜਾਈਲ ਹਰਬਲ, ਪੁਖਰਾਜ ਅਤੇ ਐਨ.ਆਈ.ਆਈ.ਟੀ ਵੱਲੋਂ ਭਾਗ ਲਿਆ ਜਾਵੇਗਾ। ਇਸ ਰੋਜਗਾਰ ਮੇਲੇ ਵਿੱਚ ਦੱਸਵੀਂ, ਬਾਰਵੀਂ, ਗ੍ਰੈਜੁਏਟ, ਅਤੇ ਪੋਸਟ ਗ੍ਰੈਜੁਏਟ ਪ੍ਰਾਰਥੀ ਭਾਗ ਲੈ ਸਕਦੇ ਹਨ। ਇਨਾਂ ਵੱਖ ਵੱਖ ਕੰਪਨੀਆਂ ਵੱਲੋਂ ਸੇਲਸ ਐਡਵਾਈਜਰ, ਬਿਜਨੈਸ ਡਿਪਲੈਪਮੈਂਟ ਮੈਨੇਜਰ, ਕਸਟਮਰ ਸਪੋਰਟ ਐਗਜੀਕਿਊਟਿਵ ਅਤੇ ਹੋਰ ਵੱਖ ਵੱਖ ਅਸਾਮੀਆਂ ਮੌਕੇ ਤੇ ਇੰਟਰਵਿਊ ਕਰਕੇ ਚੋਣ ਕੀਤੀ ਜਾਵੇਗੀ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਪ੍ਰਾਰਥੀ ਇਸ ਰੋਜਗਾਰ ਮੇਲੇ ਵਿੱਚ ਭਾਗ ਲੈਣਾ ਚਾਹੁੰਦੇ ਹਨ ਉਹ 14 ਜੁਲਾਈ ਨੂੰ ਸਵੇਰੇ 10:00 ਵਜੇ ਤੋਂ 02:00 ਵਜੇ ਤੱਕ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਜਿਲਾ ਕਚਿਹਰੀਆਂ ਵਿਖੇ ਪਹੁੰਚ ਕੇ ਇੰਟਰਵਿਊ ਦੇ ਸਕਦੇ ਹਨ।