14242 ਵਿਅਕਤੀ ਕਰੋਨਾ ਦੀ ਜੰਗ ਨੂੰ ਹਰਾ ਕੇ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

HARISH NAIR
ਕਰੋਨਾ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਰੱਖਣ ਦੀ ਅਪੀਲ
ਫਾਜ਼ਿਲਕਾ, 26 ਮਈ 2021
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਬੀਤੇ ਦਿਨ ਤੱਕ ਕੋਵਿਡ-19 ਦੇ 190524 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਹਨਾਂ ਦੱਸਿਆ ਕਿ ਬੀਤੇ ਦਿਨ ਤੱਕ 97283 ਵਿਅਕਤੀਆਂ ਦੇ ਵੈਕਸੀਨ ਵੀ ਲਗਾਈ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 2599 ਵਿਅਕਤੀ ਘਰਾਂ ਵਿਚ ਰਹਿ ਕੇ ਹੀ ਇਲਾਜ ਲੈ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿੱਚ ਹੁਣ ਤੱਕ 17750 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ 14242 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਠੀਕ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਅੱਜ 362 ਵਿਅਕਤੀ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ ਅਤੇ 251 ਨਵੇਂ ਪਾਜੀਟਿਵ ਕੇਸ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 3103 ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 406 ਹੋ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਅਤੇ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Spread the love