ਜ਼ਿਲ੍ਹਾ ਮੰਡੀਆਂ ਵਿੱਚ 1,46,853 ਮੀਟਰਕ ਟਨ ਝੋਨੇ ਦੀ ਆਮਦ, 264.48 ਕਰੋੜ ਰੁਪਏ ਦੀ ਅਦਾਇਗੀ ਨਾਲ 1,46,853 ਮੀਟਰਕ ਟਨ ਦੀ ਖਰੀਦ ਕੀਤੀ ਗਈ

SONALI GIRI
ਸਟੇਟ ਰੈੱਡ ਕਰਾਸ ਵਲੋਂ ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ 'ਚ 12 ਸਥਾਨਾਂ 'ਤੇ ਫਸਟ ਏਡ ਪੋਸਟਾਂ ਤੇ ਐਬੂਲੈਸਾਂ ਦੀ ਸੇਵਾ
ਡਿਪਟੀ ਕਮਿਸ਼ਨਰ ਵਲੋਂ ਐਸਡੀਐਮ/ਤਹਿਸੀਲਦਾਰ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਦੇ ਨਿਰਦੇਸ਼ਾਂ
ਚਮਕੌਰ ਸਾਹਿਬ ਮੰਡੀ ’ਚ ਸ਼ੁੱਕਰਵਾਰ ਨੂੰ ਸਭ ਤੋ ਵੱਧ ਆਮਦ ਦਰਜ ਕੀਤੀ ਗਈ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਏਜੰਸੀਆਂ ਨੂੰ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕਿਹਾ
ਰੂਪਨਗਰ, 29 ਅਕਤੂਬਰ 2021
ਕੱਲ੍ਹ ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ 36 ਮੰਡੀਆਂ ਵਿੱਚ ਕੁੱਲ 1,46,853 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 264.48 ਕਰੋੜ ਰੁਪਏ ਦੀ ਅਦਾਇਗੀ ਨਾਲ 1,46,853 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਸ੍ਰੀ ਚਮਕੌਰ ਸਾਹਿਬ ਮੰਡੀ ਵਿੱਚ ਸਭ ਤੋਂ ਵੱਧ 30016 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ।
ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਸਮੂਹ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਖੇਤਰਾਂ ਵਿੱਚ ਮੰਡੀਆਂ ਦਾ ਦੌਰਾ ਕਰਕੇ ਰੋਜ਼ਾਨਾ ਖਰੀਦ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਜਿਸ ਉਪਰੰਤ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਨੇ ਰੋਪੜ, ਸ੍ਰੀ ਚਮਕੌਰ ਸਾਹਿਬ, ਮੋਰਿੰਡਾ, ਨੂਰਪੁਰਬੇਦੀ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਖੇਤਰਾਂ ਵਿੱਚ ਪੈਂਦੀਆਂ ਮੰਡੀਆਂ ਦਾ ਦੌਰਾ ਵੀ ਕੀਤਾ, ਜਿੱਥੇ ਉਨ੍ਹਾਂ ਨੂੰ ਕਿਸਾਨਾਂ ਨੇ ਗੱਲਬਾਤ ਕਰਕੇ ਉਨ੍ਹਾਂ ਨੂੰ ਆਪਣੀ ਫ਼ਸਲ ਲੈਣ ਲਈ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼, ਪੁਲਿਸ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਸੀ ਕਿ ਕਿਸੇ ਵੀ ਮੰਡੀ ਵਿੱਚ ਖਰੀਦ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇ। ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਅਦਾਇਗੀ ਅਤੇ ਲਿਫਟਿੰਗ ਦੇ ਨਾਲ-ਨਾਲ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇ। ਜ਼ਿਲ੍ਹੇ ਵਿੱਚ 2.32 ਲੱਖ ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਖਾਸ ਕਰਕੇ ਬਰਸਾਤ ਦੇ ਮੌਸਮ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧ ਅਤੇ ਤਿਆਰੀਆਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਰੂਪਨਗਰ ਪੁਲਿਸ ਨੇ 9 ਅੰਤਰਰਾਜੀ ਨਾਕੇ ਲਗਾਏ ਹਨ ਜਿੱਥੇ ਦੂਜੇ ਰਾਜਾਂ ਤੋਂ ਅਣਅਧਿਕਾਰਤ ਝੋਨੇ ਦੀ ਆਮਦ ਨੂੰ ਰੋਕਣ ਲਈ ਪੁਲਿਸ ਕਰਮਚਾਰੀ 24 ਘੰਟੇ ਸ਼ਫਿਟਾਂ ਵਿੱਚ ਤਾਇਨਾਤ ਕੀਤੇ ਗਏ ਹਨ।
Spread the love