16 ਅਪ੍ਰੈਲ ਨੂੰ ਪਬਲਿਕ ਕਾਲਜ ਸਮਾਣਾ ਵਿਖੇ ਲੱਗੇਗਾ ਰੋਜ਼ਗਾਰ ਮੇਲਾ

ਪਟਿਆਲਾ, 12 ਅਪ੍ਰੈਲ:
ਅਪ੍ਰੈਲ ਮਹੀਨੇ ‘ਚ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ 7ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਮਿਤੀ 16 ਅਪ੍ਰੈਲ ਨੂੰ ਪਬਲਿਕ ਕਾਲਜ ਸਮਾਣਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆ ਜ਼ਿਲ੍ਹੇ ‘ਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ‘ਚ 15 ਹਜ਼ਾਰ ਤੋਂ ਵਧੇਰੇ ਅਸਾਮੀਆਂ ਲਈ ਵੱਖ-ਵੱਖ ਕੰਪਨੀਆਂ ਵੱਲੋਂ ਇੰਟਰਵਿਊ ਲਈ ਜਾ ਰਹੀ ਹੈ।
ਰੋਜ਼ਗਾਰ ਅਫ਼ਸਰ ਨੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ 16 ਅਪ੍ਰੈਲ ਨੂੰ ਪਬਲਿਕ ਕਾਲਜ ਸਮਾਣਾ, 20 ਅਪ੍ਰੈਲ ਨੂੰ ਪਟੇਲ ਮੈਮੋਰੀਅਲ ਕਾਲਜ ਰਾਜਪੁਰਾ, 22 ਅਪ੍ਰੈਲ ਨੂੰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, 23 ਅਪ੍ਰੈਲ ਸਰਕਾਰੀ ਆਈ.ਟੀ.ਆਈ ਲੜਕੇ ਪਟਿਆਲਾ ਅਤੇ 27 ਅਪ੍ਰੈਲ ਨੂੰ ਸਰਕਾਰੀ ਕਾਲਜ ਲੜਕੀਆਂ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ‘ਚ ਹੁਨਰ ਵਿਕਾਸ ਸਬੰਧੀ ਵੀ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਰੋਜ਼ਗਾਰ ਮੇਲਿਆਂ ‘ਚ ਹਿੱਸਾ ਲੈਣ ਦੇ ਚਾਹਵਾਨ ਉਮੀਦਵਾਰਾਂ ਨੂੰ ਆਪਣੀ ਰਜਿਸਟਰੇਸ਼ਨ www.pgrkam.com ਪੋਰਟਲ ਉਤੇ ਕਰਨ ਦੀ ਅਪੀਲ ਕਰਦਿਆ ਕਿਹਾ ਰੋਜ਼ਗਾਰ ਮੇਲਿਆਂ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ ਬਲਾਕ-ਡੀ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਫੇਰ ਹੈਲਪਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love