ਅਚਵੀਰਜ਼ ਪ੍ਰੋਗਰਾਮ ਨੌਜਵਾਨ ਪੀੜੀ ਨੂੰ ਅੱਗੇ ਵੱਧਣ ਲਈ ਉਤਸ਼ਾਹਿਤ ਕਰਨ ਲਈ ਬਹੁਤ ਲਾਹਵੰਦ –ਕੈਬਨਿਟ ਮੰਤਰੀ ਰੰਧਾਵਾ
ਗੁਰਦਾਸਪੁਰ, 6 ਦਸੰਬਰ ( ) ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 18ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਅਚੀਵਰਜ਼ ਪ੍ਰੋਗਰਾਮ ਵਿਚ ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ ਮੰਤਰੀ ਪੰਜਾਬ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਹਰਦੀਪ ਸਿੰਘ ਜ਼ਿਲਾ ਸਿੱਖਿਆ ਅਫਸਰ (ਸ), ਸੁਰਜੀਤ ਪਾਲ ਜ਼ਿਲਾ ਸਿੱਖਿਆ (ਪ), ਰਾਜੀਵ ਠਾਕੁਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਮੀਡੀਆ ਸਾਥੀ ਵਲੋਂ ਵੀਡੀਓ ਕਾਨਫਰੰਸ ਜਰੀਏ ਸ਼ਮੂਲੀਅਤ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਫੇਸਬੁੱਕ ਉੱਪਰ ਲਾਈਵ ਕੀਤਾ ਗਿਆ।
ਵੀਡੀਓ ਕਾਨਫਰੰਸ ਜਰੀਏ ਅਚੀਵਰਜ਼ ਪ੍ਰੋਗਰਾਮ ਵਿਚ ਕੈਬਨਿਟ ਵਜ਼ੀਰ ਰੰਧਾਵਾ ਨੇ ਅਚਵੀਰਜ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਚਵੀਰਜ਼ ਪ੍ਰੋਗਰਾਮ ਨੋਜਵਾਨ ਪੀੜੀ ਨੂੰ ਅੱਗੇ ਵੱਧਣ ਲਈ ਬਹੁਤ ਲਾਹਵੰਦ ਹੈ ਅਤੇ ਅਚਵੀਰਜ਼ ਕੋਲੋ ਕਾਫੀ ਕੁਝ ਸਿੱਖਣਗੇ। ਉਨਾਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਅਚੀਵਰਜ ਪ੍ਰੋਗਰਾਮ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਅਚੀਵਰਜ਼ ਪ੍ਰੋਗਰਾਮ ਵਿਚ ਵਿਦਿਆਰਥੀਆਂ ਦੀ ਭਰਵੀਂ ਸਮਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਅਚੀਵਰਜ਼ ਪ੍ਰੋਗਰਾਮ ਜਿਸ ਮਕਸਦ ਨਾਲ ਸ਼ੁਰੂ ਕੀਤਾ ਗਿਆ ਸੀ, ਉਹ ਉਸ ਵਿਚ ਸਫਲ ਹੋ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਅਚੀਵਰਜ਼ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸਕੂਲ ਵਿਦਿਆਰਥੀਆਂ ਦੀ ਹੋਰ ਸ਼ਮੂਲੀਅਤ ਨੂੰ ਵਧਾਉਣ ਲਈ ਹੋਰ ਉਪਰਾਲੇ ਕਰਨੇ