18 ਤੋਂ 44 ਸਾਲ ਦੀ ਉਮਰ ਦੇ ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਵਿਅਕਤੀਆਂ ਨੂੰ ਵੈਕਸੀਨ ਲਗਾਉਣ ਲਈ ਬਣਾਏ ਗਏ ਵਿਸ਼ੇਸ ਕੇਂਦਰ-ਡਿਪਟੀ ਕਮਿਸ਼ਨਰ

ਤਰਨ ਤਾਰਨ, 17 ਮਈ 2021  ਜ਼ਿਲ੍ਹੇ ਦੇ ਉਸਾਰੀ ਕਾਮਿਆਂ ਦਾ ਵੀ ਵੱਖ-ਵੱਖ ਥਾਵਾਂ ‘ਤੇ ਕੀਤਾ ਜਾਵੇਗਾ ਕੋਵਿਡ-19 ਟੀਕਾਕਰਨ
ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧਕਿ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ, ਡੀ. ਐੱਮ. ਸੀ. ਡਾ. ਭਾਰਤੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਦੀ ਹਦਾਇਤਾਂ ਅਨੁਸਾਰ 18 ਤੋਂ 44 ਸਾਲ ਦੀ ਉਮਰ ਦੇ ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਵਿਅਕਤੀਆਂ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਸਥਾਨਾਂ ਜਿਵੇਂ ਸਰਕਾਰੀ ਹਾਈ ਸਕੂਲ ਮੀਆਂਵਿੰਡ, ਸਰਕਾਰੀ ਹਾਈ ਸਕੂਲ ਘਰਿਆਲਾ, ਸਰਕਾਰੀ ਹਾਈ ਸਕੂਲ ਝਬਾਲ, ਸਰਕਾਰੀ ਹਾਈ ਸਕੂਲ ਸਰਹਾਲੀ, ਐੱਸ. ਡੀ. ਐੱਮ. ਦਫਤਰ ਤਰਨ ਤਾਰਨ, ਰਾਧਾ ਸਵਾਮੀ ਡੇਰਾ ਭਿੱਖੀਵਿੰਡ, ਸਰਕਾਰੀ ਹਾਈ ਸਕੂਲ ਕੈਰੋਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਟੀ, ਸਰਕਾਰੀ ਆਈ. ਟੀ. ਆਈ. ਮੰਨਣ ਵਿਖੇ ਵੈਕਸੀਨ ਲਗਾਉਣ ਲਈ ਵਿਸ਼ੇਸ ਕੇਂਦਰ ਬਣਾਏ ਗਏ ਹਨ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਉਸਾਰੀ ਕਾਮਿਆਂ ਨੂੰ ਹਾਈ ਸਕੂਲ ਪੱਟੀ, ਸਰਕਾਰੀ ਹਾਈ ਸਕੂਲ ਖਡੂਰ ਸਾਹਿਬ, ਸਰਕਾਰੀ ਹਾਈ ਸਕੂਲ ਚੋਹਲਾ ਸਾਹਿਬ, ਸਰਕਾਰੀ ਹਾਈ ਸਕੂਲ ਖੇਮਕਰਨ, ਦਫ਼ਤਰ ਕਾਰਜ ਸਾਧਕ ਅਫ਼ਸਰ ਤਰਨ ਤਾਰਨ, ਰਾਧਾ ਸਵਾਮੀ ਡੇਰਾ ਭਿੱਖੀਵਿੰਡ, ਸਰਕਾਰੀ ਹਾਈ ਸਕੂਲ ਘਰਿਆਲਾ,ਅਤੇ ਸਰਕਾਰੀ ਹਾਈ ਸਕੂਲ ਝਬਾਲ ਵਿਖੇ ਕੋਵਿਡ-19 ਦਾ ਟੀਕਾਕਰਨ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋ ਆਮ ਲੋਕਾ ਨੂੰ ਅਪੀਲ ਕੀਤੀ ਗਈ ਉਪਰ ਦਿੱਤੀਆਂ ਸੰਸਥਾਵਾਂ ਵਿਖੇ ਪਹੰੁਚ ਕੇ ਆਪਣਾ ਵੈਕਸੀਨੇਸ਼ਨ ਕਰਵਾਉਣ ਜੋ ਕਿ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸ ਦੇ ਨਾਲ ਹੀ ਆਏ ਹੋਏ ਵੱਖ ਵੱਖ ਵਿਭਾਗਾ ਨੂੰ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰਨ ਦੀ ਹਦਾਇਤ ਕੀਤੀ ਅਤੇ ਸਿਹਤ ਵਿਭਾਗ ਵਲੋ ਸਮੇਂ-ਸਮੇਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਤਾਂ ਕਿ ਇਸ ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕੀਤਾ ਜਾ ਸਕੇ।
ਉਨਾਂ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਸੈਪਲਿੰਗ ਕਰਨ ਅਤੇ ਕੋਵਿਡ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਏ ਵਿਅਕਤੀਆ ਦਾ ਕੋਵਿਡ-19 ਦਾ ਟੈਸਟ ਕਰਾਉਣਾ ਯਕੀਨੀ ਬਣਾਉਣ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਨੰੁ ਧਿਆਨ ਵਿੱਚ ਰੱਖਦੇ ਹੋਏ, ਲੋਕ ਘਰਾਂ ਤੋਂ ਉਦੋਂ ਹੀ ਬਾਹਰ ਨਿਕਲਣ ਜੇਕਰ ਕੋਈ ਜ਼ਰੂਰੀ ਕੰਮ ਹੋਵੇ ਅਤੇ ਵੱਧ ਤੋ ਵੱਧ ਵੈਕਸੀਨੇਸ਼ਨ ਕਰਵਾਉਣ । ਇਸ ਦੇ ਨਾਲ ਹੀ ਉਨ੍ਹਾ ਵੱਲੋ ਕਿਹਾ ਗਿਆ ਕਿ ਸਹੀ ਢੰਗ ਨਾਲ ਮਾਸਕ ਪਹਿਨੋ, ਸਾਬਣ ਅਤੇ ਪਾਣੀ ਨਾਲ ਸਮੇਂ ਸਮੇਂ ਤੇ ਹੱਥ ਧੋਵੋ ਜਾ ਸੈਨੇਟਾਈਜ਼ ਕਰੋ ਅਤੇ 2 ਗਜ਼ ਦੀ ਸਮਾਜਿਕ ਦੂਰੀ ਬਣਾ ਕੇ ਰੱਖੋ।

Spread the love