19362 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ- ਡਿਪਟੀ ਕਮਿਸ਼ਨਰ

Mr. Arvind Pal Singh Sandhu
Mr. Arvind Pal Singh Sandhu
ਫਾਜ਼ਿਲਕਾ, 5 ਜੁਲਾਈ  2021
ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜਿਲਕਾ ਜ਼ਿਲੇ੍ਹ ਵਿੱਚ ਹੁਣ ਤੱਕ 19362 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਪਤਾ ਲੱਗ ਜਾਵੇ ਤਾਂ ਜਲਦ ਤੋਂ ਜਲਦ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲੇ ਵਿਚ ਕੋਵਿਡ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 15 ਜਣਿਆ ਨੇ ਕਰੋਨਾ ਨੂੰ ਹਰਾਇਆ ਹੈ।ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 20024 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ, ਜਦ ਕਿ ਇਸ ਸਮੇਂ 139 ਐਕਟਿਵ ਕੇਸ ਜ਼ਿਲੇ ਵਿਚ ਹਨ ਅਤੇ 523 ਦੁੱਖਦਾਈ ਮੌਤਾਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਬਿਨਾਂ ਦੇਰੀ ਆਪਣੇ ਟੈਸਟ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਣ ਲਈ ਸਾਵਧਾਨੀਆਂ ਜਿਵੇਂ ਕਿ ਮਾਸਕ ਲਾਜਮੀ ਪਾਇਆ ਜਾਵੇ, ਭੀੜ ਵਾਲੀ ਜਗ੍ਹਾਂ `ਤੇ ਨਾ ਜਾਇਆ ਜਾਵੇ, ਸਮਾਜਿਕ ਦੂਰੀ ਕਾਇਮ ਕੀਤੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ।
Spread the love