ਰੂਪਨਗਰ, 8 ਫਰਵਰੀ 2024
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 1984 ਦੇ ਦੰਗਾ ਪੀੜਤਾਂ ਪਰਿਵਾਰਾਂ ਨੂੰ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸੰਬੰਧੀ ਆਦੇਸ਼ ਜਾਰੀ ਕੀਤੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਪੀੜਤਾਂ ਤੱਕ ਵਾਧੂ ਮੁਆਵਜ਼ੇ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਗਏ। ਉਹਨਾਂ ਦੱਸਿਆ ਕਿ ਜਿਨ੍ਹਾਂ ਪੀੜਤਾਂ ਨੂੰ ਪਹਿਲਾਂ ਜਿਸ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਸਾਢੇ 3 ਲੱਖ ਰੁਪਏ ਮੁਆਵਜ਼ਾ ਮਿਲਿਆ ਹੈ, ਉਹ ਹੁਣ ਵਾਧੂ ਮੁਆਵਜਾ (5 ਲੱਖ ਰੁਪਏ) ਲੈਣ ਲਈ ਰਾਬਤਾ ਕਾਇਮ ਕਰਨ।
ਡਾ. ਪ੍ਰੀਤੀ ਯਾਦਵ ਨੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਹ ਰਾਸ਼ੀ ਪ੍ਰਰਾਪਤ ਕਰਨ ਲਈ ਸਬੰਧਤ ਦਸਤਾਵੇਜ਼ ਲੈ ਕੇ ਤੁਰੰਤ ਡੀਸੀ ਦਫ਼ਤਰ ਰੂਪਨਗਰ ਦੀ ਮਾਲ ਪੁਨਰਵਾਸ ਤੇ ਡਿਜਾਸਟਰ ਮੈਨੇਜਮੇਂਟ ਬ੍ਰਾਂਚ ਨਾਲ ਸੰਪਰਕ ਕਰਨ।