24 ਘੰਟਿਆਂ ‘ਚ ਕੋਰੋਨਾ ਨਾਲ 21 ਮੌਤਾਂ, 611 ਨਵੇਂ ਕੇਸ ਆਏ ਤੇ 716 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

#ਬਠਿੰਡਾ, 20 ਮਈ , 2021 : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 289670 ਸੈਂਪਲ ਲਏ ਗਏ। ਜਿਨਾਂ ਵਿਚੋਂ 35211 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 27863 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6609 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 739 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 21 ਦੀ ਮੌਤ, 611 ਨਵੇਂ ਕੇਸ ਆਏ ਤੇ 716 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।
Spread the love