ਸੂਬੇ ਵਿੱਚ ਖਰੀਦ ਦੇ 26 ਵੇਂ ਦਿਨ  249727 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Haryana Government today procured 1.89 lakh tonnes of wheat on MSP
ਚੰਡੀਗੜ•, 5 ਮਈ :
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 26ਵੇਂ ਦਿਨ 249727 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 249617  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 110 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 249617 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ
 54249 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 64420 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 63646 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 35411 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 21617 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 10273.8 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 26 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  12317469.85 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
Spread the love