25 ਜੁਲਾਈ ਨੂੰ ਪਟਿਆਲਾ ਵਿਖੇ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਪਟਿਆਲਾ, 23 ਜੁਲਾਈ 2021
ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਸਰੀਰਕ ਟੈਸਟਾਂ ‘ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ 2021 ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।
ਇਸ ਬਾਰੇ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਆਰਮੀ ਭਰਤੀ ਦੇ ਡਾਇਰੈਕਟਰ ਜਨਰਲ, ਰੱਖਿਆ ਮੰਤਰਾਲਾ ਵੱਲੋਂ ਭਰਤੀ ਰੈਲੀ ‘ਚ ਫਿਜ਼ੀਕਲ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਦਾ ਲਿਖਤੀ ਇਮਤਿਹਾਨ 25 ਜੁਲਾਈ 2021 ਨੂੰ ਇੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲੈਣਾ ਨਿਰਧਾਰਤ ਕੀਤਾ ਗਿਆ ਸੀ। ਪ੍ਰੰਤੂ ਆਰਮੀ ਹੈਡਕੁਆਟਰ ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ-19 ਤੇ ਦੇਸ਼ ਦੇ ਵੱਖ ਵੱਖ ਖੇਤਰਾਂ ‘ਚ ਬਰਸਾਤਾਂ ਕਾਰਨ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਇਸ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਇਮਤਿਹਾਨ ਮੁੜ ਲੈਣਾ ਨਿਰਧਾਰਤ ਹੋਇਆ ਤਾਂ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ।

Spread the love