ਅੰਮ੍ਰਿਤਸਰ, 26 ਅਗਸਤ 2021
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਦੀਆਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਤੇ ਪੜਤਾਲ ਕਰਨ ਲਈ 27 ਅਗਸਤ ਨੂੰ ਸੇਵਰੇ 10:30 ਵਜੇ ਪੁਲਿਸ ਲਾਈਨ ਨੇੜੇ ਲਾਰੇਂਸ ਰੋਡ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜਾ ਵੀ ਲਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਦੱਸਿਆ ਕਿ ਜੇਕਰ ਕਿਸੇ ਵੀ ਪੀੜਤ ਧਿਰ ਨੇ ਘਰੇਲੂ ਵਿਵਾਦ ਸਬੰਧੀ ਆਪਣੀ ਸ਼ਿਕਾਇਤ ਦੇਣੀ ਹੋਵੇ ਤਾਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦੇ ਸਕਦਾ ਹੈ, ਬਸ਼ਰਤੇ ਕਿ ਉਸ ਦਾ ਕੇਸ ਅਦਾਲਤ ਵਿੱਚ ਨਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਾਅਦ ਦੁਪਹਿਰ 12 ਵਜੇ ਪ੍ਰੈਸ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਔਰਤਾਂ ਪ੍ਰਤੀ ਸ਼ਿਕਾਇਤਾਂ ਦੇ ਮਾਮਲੇ ਵਿੱਚ ਸਹਾਇਕ ਕਮਿਸ਼ਨਰ ਆਫ ਪੁਲਿਸ, ਡਿਪਟੀ ਸੁਪਰਡੰਟ ਆਫ ਪੁਲਿਸ (ਕਰਾਇਮ ਅਗੇਨਸਟ ਵੂਮੈਨ) ਇੰਚਾਰਜ ਵੂਮੇਨ ਸੈਲ ਅਤੇ ਕੇਸਾਂ ਨਾਲ ਸਬੰਧਤ ਪੜਤਾਲੀਆ ਅਫਸਰ ਜਰੂਰ ਹਾਜਰ ਹੋਣ।