ਝੂਗੀਆਂ, ਭੱਠਿਆਂ, ਨਿਰਮਾਣ ਅਧੀਨ ਇਮਾਰਤਾ, ਹਾਈ ਰਿਸਕ ਏਰੀਏ ਅਤੇ ਰੇਲਵੇ ਸਟੇਸ਼ਨਾਂ ਆਦਿ ਥਾਵਾਂ ਤੇ ਜਾ ਕੇ ਪਿਆਈਆਂ ਜਾਣਗੀਆਂ ਬੂੰਦਾ
ਫ਼ਿਰੋਜ਼ਪੁਰ 18 ਜੂਨ 2021
ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਲਈ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਵਾਸਤੇ 27 ਤੋਂ 29 ਜੂਨ ਤੱਕ ਇਕ ਖਾਸ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪ੍ਰਵਾਸੀ ਮਜ਼ਦੂਰਾਂ (ਮਾਈਗਰੇਟ ਲੇਬਰਰ) ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਆਈਆਂ ਜਾਣਗੀਆਂ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।
ਉਨ੍ਹਾ ਦੱਸਿਆ ਕਿ ਇਸ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਭੱਠਿਆਂ, ਕਾਰਖਾਨਿਆਂ ਤੇ ਕੰਮ ਕਰਦੇ ਮਜ਼ਦੂਰਾਂ, ਝੁੱਗੀਆਂ-ਝੌਪੜੀਆਂ ਵਿੱਚ ਰਹਿੰਦੇ ਲੋਕਾਂ ਦੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਿਰਮਾਣ ਅਧੀਨ ਇਮਾਰਤਾ, ਹਾਈ ਰਿਸਕ ਏਰੀਏ ਅਤੇ ਰੇਲਵੇ ਸਟੇਸ਼ਨਾਂ ਤੇ ਜਾ ਕੇ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਲਗਭਗ 85 ਹਜ਼ਾਰ ਆਬਾਦੀ ਅਤੇ 15 ਹਜ਼ਾਰ ਘਰਾਂ ਨੂੰ ਕਵਰ ਕੀਤਾ ਜਾਵੇਗਾ। 0 ਤੋਂ 5 ਸਾਲ ਤੱਕ ਦੇ 10639 ਬੱਚਿਆਂ ਨੂੰ ਕਵਰ ਕਰਨ ਲਈ ਕੁੱਲ 76 ਟੀਮਾਂ ਕੰਮ ਕਰਨਗੀਆਂ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਸ਼ਡਿਊਲ ਬਣਾ ਲਿਆ ਜਾਵੇ ਅਤੇ ਨਿਸ਼ਚਿਤ ਸਥਾਂਨਾ ਤੇ ਪਹੁੰਚ ਕਰਕੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਆਈਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਮੀਟਿੰਗ ਵਿੱਚ ਵੱਖ ਵੱਖ ਅਦਾਰਿਆਂ ਤੋ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਕਿਸੇ ਕਾਰਨ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋ ਵਾਂਝਾ ਨਾ ਰਹਿ ਜਾਵੇ।