ਸੂਬੇ ਵਿੱਚ ਖਰੀਦ ਦੇ ਸੋਲਵੇਂ ਦਿਨ 382239.381 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

BHARAT BHUSHAN ASHU
BHARAT BHUSHAN ASHU

ਵਿਭਾਗ ਵੱਲੋਂ ਕਿਸਾਨਾਂ ਦੇ 4418.09 ਕਰੋੜ ਦੀ ਰਾਸ਼ੀ ਕਲੀਅਰ

ਚੰਡੀਗੜ, 18 ਅਕਤੂਬਰ :

ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 16ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 381464.381  ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ  3669972.511 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 27549 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ  ਮੰਡੀਆਂ ਵਿੱਚ ਖਰੀਦ ਦੇ 16ਵੇਂ ਦਿਨ 381443.035 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।

ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 4418.09 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

ਹੋਰ ਪੜ੍ਹੋ : ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਵਿਡ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ ਵਿਚ 30 ਅਕਤੂਬਰ  2021 ਤੱਕ ਕੀਤਾ ਵਾਧਾ