400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਲੇਖ ਮੁਕਾਬਲਿਆਂ ਵਿੱਚ 1510 ਵਿਦਿਆਰਥੀਆਂ ਲਿਆ ਹਿੱਸਾ

ਕਟੜਾ ਕਰਮ ਸਿੰਘ ਸਕੂਲ ਦੀ ਵਿਦਿਆਰਥਣ ਵੰਦਨਾ ਕੀਤਾ ਪਹਿਲਾ ਸਥਾਨ ਹਾਸਲ
ਅੰਮ੍ਰਿਤਸਰ, 12 ਜੂਨ 2021 ਸਿੱਖ ਧਰਮ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਾਰਾ ਸਾਲ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਕੂਲ ਪੱਧਰੀ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸਨੂੰ ਲੈ ਕੇ ਜ਼ਿਲ਼੍ਹਾ ਅੰਮ੍ਰਿਤਸਰ ਦੇ ਵੱਖ ਵੱਖ ਸਕੂਲਾਂ ਵਿੱਚ ਕਰਵਾਏ ਗਏ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ 1510 ਵਿਦਿਆਰਥੀਆਂ ਨੇ ਹਿੱਸਾ ਲੈੰਦਿਆਂ ਗੁਰੂ ਸਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਾਖਲਾ ਮੁਹਿੰਮ ਦੇ ਸੂਬਾਈ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ, ਸੁਸ਼ੀਲ ਕੁਮਾਰ ਤੁੱਲੀ ਜ਼ਿਲ਼੍ਹ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ੍ਹਾ ਨੋਡਲ ਅਫਸਰ ਵਿਦਿਅਕ ਮੁਕਾਬਲੇ ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਵਾਏ ਆਨਲਾਈਨ ਸਕੂਲ ਪੱਧਰੀ ਲੇਖ ਮੁਕਾਬਲਿਆਂ ਵਿੱਚ ਪ੍ਰਾਇਮਰੀ ਸਕੂਲਾਂ ਦੇ 448 ਵਿਦਿਆਰਥੀਆਂ, ਮਿਡਲ ਵਰਗ ਦੇ 445 ਅਤੇ ਸੈਕੰਡਰੀ ਵਰਗ ਦੇ 617 ਵਿਦਿਆਰਥੀਆਂ ਨੇ ਹਿੱਸਾ ਲਿਆ। ਮੁਕਾਬਲਿਆਂ ਨੂੰ ਲੈ ਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਕਰਵਾਏ ਆਨਲਾਈਨ ਲੇਖ ਰਚਨਾ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਨੇ ਹਿੱਸਾ ਲਿਆ ਅਤੇ ਇੰਨਾਂ ਮੁਕਾਬਲਿਆਂ ਵਿੱਚ ਸੀਨੀਅਰ ਵਰਗ ਵਿਚੋਂ ਵੰਦਨਾ ਅਤੇ ਮਿਡਲ ਵਰਗ ਵਿਚੋਂ ਨਿਮਰਤਾ ਨੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਹਰਭਗਵੰਤ ਸਿੰਘ, ਸ਼੍ਰੀਮਤੀ ਰੇਖਾ ਮਹਾਜਨ (ਦੋਵੇਂ ਉਪ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ), ਸਕੂਲ ਪ੍ਰਿੰਸੀਪਲ ਮੈਡਮ ਅਮਰਪਾਲੀ, ਪ੍ਰਿੰਸੀਪਲ ਨਵਦੀਪ ਕੌਰ ਗਿੱਲ, ਪਰਮਿੰਦਰ ਸਿੰਘ ਸਰਪੰਚ, ਦਵਿੰਦਰ ਕੁਮਾਰ ਮੰਗੋਤਰਾ, ਰਾਜਦੀਪ ਸਿੰਘ ਸਟੈਨੋ ਵਲੋਂ ਮੁਬਾਰਕਾਂ ਦਿੰਦਿਆਂ ਉਂਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥਣਾਂ ਦੀਆਂ ਤਸਵੀਰਾਂ।

Spread the love