ਫਾਜਿਲਕਾ,1 ਅਪ੍ਰੈਲ :-
ਡਿਪਟੀ ਕਮਿਸ਼ਨਰ ਫਾਜਿ਼ਲਕਾ ਅਤੇ ਅਬੋਹਰ ਨਗਰ ਨਿਗਮ ਦੇ ਕਮਿਸ਼ਨਰ ਡਾ: ਸੇਨੂੰ ਦੂੱਗਲ ਆਈ.ਏ.ਐਸ ਦੇ ਨਿਰਦੇਸ਼ਾਂ ਅਨੁਸਾਰ ਅਬੋਹਰ ਸ਼ਹਿਰ ਵਿਚੋਂ 400 ਬੇਸਹਾਰਾ ਜਾਨਵਰਾਂ ਫੜ੍ਹ ਕੇ ਗਊਸ਼ਾਲਾ ਭੇਜ ਦਿੱਤਾ ਗਿਆ ਹੈ।ਇੰਨ੍ਹਾਂ ਵਿਚੋਂ ਕੁਝ ਨੂੰ ਸਰਕਾਰੀ ਕੈਂਟਲ ਪੌਂਡ ਵਿਚ ਭੇਜਿਆ ਗਿਆ ਹੈ ਜਦੋਂ ਕਿ ਕੁਝ ਨੂੰ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਗਉਸ਼ਾਲਾਵਾਂ ਵਿਚ ਭੇਜਿਆ ਗਿਆ ਹੈ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਬੇਸਹਾਰਾ ਜਾਨਵਰਾਂ ਕਾਰਨ ਕਈ ਵਾਰ ਹਾਦਸੇ ਹੋ ਜਾਂਦੇ ਹਨ ਜਿਸ ਨਾਲ ਕਾਫੀ ਨੁਕਸਾਨ ਹੋ ਸਕਦਾ ਹੈ। ਇਸ ਲਈ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਅਤੇ ਬੇਸਹਾਰਾ ਜਾਨਵਰਾਂ ਦੀ ਸਹੀ ਸੰਭਾਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਆਰੰਭ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਿ਼ਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਾਲਤੂ ਜਾਨਵਰਾਂ ਨੂੰ ਬੇਸਹਾਰਾ ਨਾ ਛੱਡਣ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਤੂੜੀ ਨੂੰ ਸਰਕਾਰੀ ਕੈਟਲ ਪੌਡ ਵਿਖੇ ਦਾਨ ਦੇਣ ਵਿਚ ਆਪਣਾ ਪੂਰਾ ਸਹਿਯੋਗ ਕਰਨ।