45 ਸਾਲ ਤੋਂ ਉੱਪਰ ਹਰ ਵਿਅਕਤੀ ਦਾ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਾਰੀ ਹੈ ਟੀਕਾਕਰਨ: ਡਾ: ਵਿਧਾਨ ਚੰਦਰ

ਨੂਰਪੁਰ ਬੇਦੀ 3 ਜੂਨ 2021
ਸਿਹਤ ਵਿਭਾਗ ਵਲੋ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੜਾਅਵਾਰ ਕੋਰੋਨਾ ਵਿਰੁੱਧ ਟੀਕਾਕਰਨ ਕੀਤਾ ਜਾ ਰਿਹਾ ਹੈ, ਇਸ ਲਈ ਆਪਣੀ ਵਾਰੀ ਆਉਣ ਤੇ ਸੁਚੇਤ ਰਹਿੰਦੇ ਹੋਏ ਕੋਰੋਨਾ ਟੀਕਾਕਕਰਨ ਜਰੁੂਰ ਕਰਵਾਇਆ ਜਾਵੇ ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ: ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫਸਰ ਇੰ: ਸੀ.ਐਚ.ਸੀ ਨੂਰਪੁਰ ਬੇਦੀ ਨੇ ਕਿਹਾ ਕਿ ਮੌਜੂਦਾ ਸਮੇਂ ਸਿਹਤ ਵਿਭਾਗ ਵਲੋਂ 45 ਸਾਲ ਤੋਂ ਉੱਪਰ ਦੇ ਹਰ ਇੱਕ ਵਿਅਕਤੀ ਦਾ ਕੋਵਿਡ ਟੀਕਾਕਰਨ ਕੀਤਾ ਜਾ ਰਿਹਾ ਹੈ । ਡਾ: ਵਿਧਾਨ ਚੰਦਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਤੇ ਆਪਣੀ ਵਾਰੀ ਆਉਣ ‘ਤੇ ਹੀ ਟੀਕਾਕਰਨ ਕਰਵਾਉਣ ਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਦੂਰ ਰਹਿਣ । ਉਨ੍ਹਾਂ ਕਿਹਾ ਕਿ ਲੋਕ ਸਿਹਤ ਵਿਭਾਗ ਨੂੰ ਆਪਣਾ ਸਹਿਯੋਗ ਦੇਣ ਤਾਂ ਜੋ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤੀ ਜਾ ਸਕੇ । ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਤੋਂ ਬਚਾਅ ਤੇ ਟੀਕਾਕਰਨ ਸਬੰਧੀ ਲਗਾਤਾਰ ਜਾਗਰੂਕ ਕਰ ਰਿਹਾ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਜੜੋਂ ਖਤਮ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਬਲਾਕ ਨੂਰਪੁਰ ਬੇਦੀ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਅਤੇ ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਵਿਖੇ ਰੋਜ਼ਾਨਾ ਕੈਂਪ ਲਗਾਏ ਜਾ ਰਹੇ ਹਨ । ਉਹਨਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ, ਸਗੋਂ ਜਾਗਰੂਕ ਰਹਿ ਕੇ ਇਸ ਬਿਮਾਰੀ ਤੋਂ ਬਚਨ ਲਈ ਜ਼ਰੂਰੀ ਨਿਯਮਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ । ਕੋਰੋਨਾ ਮਹਾਂਮਾਰੀ ਦੀ ਲੜੀ ਨੂੰ ਤੋੜਨ ਲਈ ਕੋਵਿਡ ਸਾਵਧਾਨੀਆਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਟੀਕਾਕਰਨ ਕਰਵਾ ਕੇ ਕੋਰੋਨਾ ਮਹਾਂਮਾਰੀ ਤੋਂ ਆਪ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਣਾ ਚਾਹੀਦਾ ਹੈ।

Spread the love