ਵੈਕਸੀਨ ਲਗਵਾਉਣ ਲਈ ਯੋਗ ਵਿਅਕਤੀ ਪਹੁੰਚ ਰਹੇ ਹਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਸਥਾਪਿਤ ਹੋਏ ਵੈਕਸੀਨੇਸ਼ਨ ਸੈਂਟਰ ਵਿਚ
ਸ੍ਰੀ ਅਨੰਦਪੁਰ ਸਾਹਿਬ 04 ਜੂਨ 2021
ਸਿਹਤ ਵਿਭਾਗ ਵਲੋ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੜਾਅ ਵਾਰ ਕੋਰੋਨਾ ਵਿਰੁੱਧ ਟੀਕਾਕਰਨ ਕੀਤਾ ਜਾ ਰਿਹਾ ਹੈ, ਇਸ ਲਈ ਆਪਣੀ ਵਾਰੀ ਆਉਣ ਤੇ ਸੁਚੇਤ ਰਹਿੰਦੇ ਹੋਏ ਕਰੋਨਾ ਟੀਕਾਕਕਰਨ ਜਰੂਰ ਕਰਵਾਇਆ ਜਾਵੇ।ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਚ ਵੈਕਸੀਨੇਸ਼ਨ ਸੈਂਟਰ ਸਥਾਪਿਤ ਕੀਤਾ ਹੋਇਆ ਹੈ। ਜਿੱਥੇ ਯੋਗ ਵਿਅਕਤੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਡਾ. ਚਰਨਜੀਤ ਕੁਮਾਰ ਨੇ ਕਿਹਾ ਕਿ ਮੌਜੂਦਾ ਸਮੇਂ ਸਿਹਤ ਵਿਭਾਗ ਵਲੋਂ 45 ਸਾਲ ਤੋਂ ਉੱਪਰ ਦੇ ਹਰ ਇੱਕ ਵਿਅਕਤੀ ਦਾ ਕੋਵਿਡ ਟੀਕਾਕਰਨ ਕੀਤਾ ਜਾ ਰਿਹਾ ਹੈ। ਡਾ: ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਆਪਣੀ ਵਾਰੀ ਆਉਣ ‘ਤੇ ਹੀ ਟੀਕਾਕਰਨ ਕਰਵਾਉਣ ਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਲੋਕ ਸਿਹਤ ਵਿਭਾਗ ਨੂੰ ਆਪਣਾ ਸਹਿਯੋਗ ਦੇਣ ਤਾਂ ਜੋ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਤੋਂ ਬਚਾਅ ਤੇ ਟੀਕਾਕਰਨ ਸਬੰਧੀ ਲਗਾਤਾਰ ਜਾਗਰੂਕ ਕਰ ਰਿਹਾ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਜੜੋਂ ਖਤਮ ਕੀਤਾ ਜਾ ਸਕੇ।ਉਹਨਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ, ਸਗੋਂ ਜਾਗਰੂਕ ਰਹਿ ਕੇ ਇਸ ਬਿਮਾਰੀ ਤੋਂ ਬਚਣ ਲਈ ਜ਼ਰੂਰੀ ਨਿਯਮਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ। ਕੋਰੋਨਾ ਮਹਾਂਮਾਰੀ ਦੀ ਲੜੀ ਨੂੰ ਤੋੜਨ ਲਈ ਕੋਵਿਡ ਸਾਵਧਾਨੀਆਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਟੀਕਾਕਰਨ ਕਰਵਾ ਕੇ ਕੋਰੋਨਾ ਮਹਾਂਮਾਰੀ ਤੋਂ ਆਪ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਣਾ ਚਾਹੀਦਾ ਹੈ।ਡਾ.ਚਰਨਜੀਤ ਕੁਮਾਰ ਨੇ ਕਿਹਾ ਕਿ ਟੀਕਾਕਰਨ ਦੋ ਪੜਾਵਾ ਵਿਚ ਕੀਤਾ ਜਾ ਰਿਹਾ ਹੈ। ਟੀਕਾ ਲਗਵਾਉਣ ਉਪਰੰਤ ਵੀ ਮਾਸਕ ਪਾਉਣਾ ਤੇ ਆਪਸੀ ਵਿੱਥ ਰੱਖਣੀ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਨੂੰ ਅਪਨਾ ਕੇ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਇਸ ਲਈ ਸਜਗ ਹੋ ਕੇ ਕਰੋਨਾ ਨੁੂੰੰ ਮਾਤ ਦੇਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋ ਚਲਾਈ ਮਿਸ਼ਨ ਫਤਿਹ 2.0 ਮੁਹਿੰਮ ਦਾ ਸਾਥ ਦਿੱਤਾ ਜਾਵੇ।