ਵਿਦਿਆਰਥੀਆਂ ਨੂੰ ਵੱਖ ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਕਰਵਾਉਣ ਲਈ ਕਾਰਵਾਈਆਂ ਗਈਆਂ ਫੇਰੀਆਂ: ਸਿੱਖਿਆ ਮੰਤਰੀ
ਚੰਡੀਗੜ੍ਹ, 30 ਦਸੰਬਰ 2023
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਫੇਰੀਆਂ ਸੂਬੇ ਦੇ 23 ਜ਼ਿਲਿਆਂ ਵਿਚ ਕਰਵਾਈਆਂ ਗਈਆਂ।ਫੇਰੀਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਕਾਰਵਿਹਾਰ, ਵੱਖ-ਵੱਖ ਪੇਸ਼ਿਆਂ ਜਾਗਰੂਕ ਕੀਤਾ ਗਿਆ।
ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਕਸਪੋਜ਼ਰ ਵਿਜ਼ਿਟ ਦੌਰਾਨ ਨੇ ਵੱਖ ਵੱਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ, ਡਿਫੈਂਸ ਅਕੈਡਮੀ/ਛਾਉਣੀ ਖੇਤਰ, ਸਪੋਰਟ ਅਕੈਡਮੀ, ਸਟੇਡੀਅਮ, ਇੰਜੀਨੀਅਰਿੰਗ ਕਾਲਜ ਆਦਿ ਦਾ ਦੌਰਾ ਕਰਵਾਇਆ ਗਿਆ।
ਆਪਣੀ ਫੇਰੀਆਂ ਦੌਰਾਨ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕਰਦਿਆਂ ਸਿਵਲ ਸੇਵਾਵਾਂ ਵਿੱਚ ਉਨ੍ਹਾਂ ਦੇ ਸਫ਼ਰ ਬਾਰੇ ਜਾਣਨ ਦੇ ਨਾਲ-ਨਾਲ ਪਰਿਵਾਰਕ ਮਾਮਲਿਆਂ ਦੀ ਦੇਖ-ਰੇਖ ਦੇ ਨਾਲ-ਨਾਲ ਦਫ਼ਤਰੀ ਜ਼ਿੰਮੇਵਾਰੀਆਂ ਨਿਭਾਉਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਰੈਗੂਲੇਟਰੀ ਸ਼ਕਤੀਆਂ ਦੇ ਨਾਲ-ਨਾਲ ਜਨਤਕ ਭਲਾਈ ਸੇਵਾਵਾਂ ਜਿਵੇਂ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਿਹਤ ਅਤੇ ਵਿੱਦਿਅਕ ਸੇਵਾਵਾਂ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਆਦਿ ਨੂੰ ਯਕੀਨੀ ਬਣਾਉਣ ਲਈ ਕੀਤੇ ਜਾਂਦੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਬ ਡਵੀਜ਼ਨ ਪੱਧਰ ‘ਤੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਪੱਧਰ ‘ਤੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਕੰਮ ਕਰਦੇ ਪ੍ਰਸ਼ਾਸਨਿਕ ਢਾਂਚੇ ‘ਤੇ ਚਾਨਣਾ ਪਾਇਆ।
ਸ. ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਦਾ ਵੀ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਸਿਟੀਜ਼ਨ ਓਰੀਐਂਟਿਡ ਸਰਵਿਸਿਜ਼ ਡਿਲੀਵਰੀ ਦੇ ਨਾਲ-ਨਾਲ 1076 ‘ਤੇ ਡਾਇਲ ਕਰਕੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਦੇ ਤਹਿਤ 43 ਸੇਵਾਵਾਂ ਦੀ ਹੋਮ ਡਿਲੀਵਰੀ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਕਈ ਉਪਰਾਲੇ ਕਰ ਰਿਹਾ ਹੈ। ਇਨ੍ਹਾਂ ਫੇਰੀਆਂ ਦਾ ਉਦੇਸ਼ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥਣ ਵਿਚ ਸਹਾਇਤਾ ਕਰਨਾਂ ਅਤੇ ਮਿੱਥੇ ਟੀਚੇ ਨੂੰ ਹਾਸਲ ਕਰਨ ਦੀ ਵਿਧੀ ਤੋਂ ਜਾਣੂ ਕਰਵਾਉਣ ਸੀ।