ਸੂਬੇ ਵਿੱਚ ਖਰੀਦ ਦੇ ਚੌਦਵੇਂ ਦਿਨ 453335.564 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

BHARAT BHUSHAN ASHU
453335.564  MT Paddy Procured on 14th day: Ashu
ਵਿਭਾਗ ਵੱਲੋਂ ਕਿਸਾਨਾਂ ਦੇ 3307.23 ਕਰੋੜ ਦੀ ਰਾਸ਼ੀ ਕਲੀਅਰ

ਚੰਡੀਗੜ, 16 ਅਕਤੂਬਰ 2021

ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਚੌਦਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 453335.564  ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਹੋਰ ਪੜ੍ਹੋ :-ਸਨਅਤਕਾਰਾਂ-ਵਪਾਰੀਆਂ ਦੀਆਂ ਜਾਇਜ਼ ਮੰਗਾਂ ਪੂਰੀਆਂ ਹੋਣਗੀਆਂ -ਸੋਨੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ 2881091.255 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 26233 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ  ਮੰਡੀਆਂ ਵਿੱਚ ਖਰੀਦ ਦੇ ਚੌਦਵੇਂ ਦਿਨ 494734.433 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।

ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 3053124.301 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 2907324.255 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।

ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 3307.23 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

Spread the love