ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਗੁਰਦਾਸਪੁਰ, 27 ਅਕਤੂਬਰ 2021
ਸ੍ਰੀ ਸੰਜੇ ਸ਼ਰਮਾ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਗੁਰਦਾਸਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 26 ਅਕਤੂਬਰ ਤੱਕ 467201 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 450231 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 166055, ਮਾਰਕਫੈੱਡ ਵਲੋਂ 110170, ਪਨਸਪ ਵਲੋਂ 107376, ਵੇਅਰਹਾਊਸ ਵਲੋਂ 62597, ਐਫ.ਸੀ.ਆਈ ਵਲੋਂ 2956 ਅਤੇ ਟਰੇਡਰਜ਼ ਵਲੋਂ 1077 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਹੋਰ ਪੜ੍ਹੋ :-ਦੀਵਾਲੀ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਜਾਰੀ ਕਰਨ ਲਈ ਡ੍ਰਾਅ ਕੱਢੇ ਗਏ
ਡੀ.ਐਫ.ਐਸ.ਸੀ ਸ਼ਰਮਾ ਨੇ ਅੱਗੇ ਦੱਸਿਆ ਕਿ ਕਿਸਾਨਾਂ 695.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 84 ਫੀਸਦ ਬਣਦੀ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿਚੋਂ 82 ਫੀਸਦ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਨਾੜ ਨੂੰ ਅੱਗ ਨਾ ਲਾਉਣ। ਉਨਾਂ ਕਿਹਾ ਕਿ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਾ ਜਾਵੇ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ। ਉਨਾਂ
ਇਸ ਸਾਲ ਮੰਡੀਆਂ ਵਿਚ ਕਰੀਬ 7 ਲੱਖ 03 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।