ਸੂਬੇ ਵਿੱਚ ਖਰੀਦ ਦੇ 18ਵੇਂ ਦਿਨ   488382.492 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

BHARAT BHUSHAN ASHU
BHARAT BHUSHAN ASHU

ਚੰਡੀਗੜ, 20 ਅਕਤੂਬਰ :

ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 18ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 486951.492 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ 4591761.349 ਮੀਟਿ੍ਰਕ ਟਨ ਝੋਨਾ ਅਤੇ 34514 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।

ਹੋਰ ਪੜ੍ਹੋ :-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 4810011 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ  4626275.349 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।

ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 5795.54 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।