5ਜੀ ਟੈਕਨਾਲੋਜੀ ਨਾਲ ਕੋਵਿਡ-19 ਦਾ ਨਹੀਂ ਕੋਈ ਸਬੰਧ -ਡਿਪਟੀ ਕਮਿਸ਼ਨਰ

ਫਾਜ਼ਿਲਕਾ, 26 ਜੁਲਾਈ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੂਚਨਾ ਮੰਤਰਾਲੇ ਦੇ ਦੂਰ ਸੰਚਾਰ ਵਿਭਾਗ ਨੇ ਜਾਣਕਾਰੀ ਦਿੰਦਿਆਂ ਸਪਸ਼ਟ ਕੀਤਾ ਹੈ ਕਿ 5ਜੀ ਟੈਕਨਾਲੋਜੀ ਅਤੇ ਕੋਵਿਡ-19 ਦੇ ਫੈਲਣ ਦਾ ਕੋਈ ਆਪਸੀ ਸਬੰਧ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਫੈਲਾਈ ਗਈ ਗਲਤ ਜਾਣਕਾਰੀ ਅਤੇ ਅਫਾਵਾਹਾਂ ਤੋਂ ਸੁਚੇਤ ਰਿਹਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੂਰ ਸੰਚਾਰ ਵਿਭਾਗ ਦੇ ਧਿਆਨ ਵਿਚ ਆਇਆ ਹੈ ਕਿ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ `ਤੇ ਕਈ ਗੁੰਮਰਾਹਕੁਨ ਸੰਦੇਸ਼ ਵੇਖੇ ਜਾ ਰਹੇ ਹਨ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਕਰੋਨਾ ਵਾਇਰਸ 5ਜੀ ਮੋਬਾਈਲ ਟਾਵਰਾਂ ਕਰਕੇ ਫੈਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਦੇਸ਼ ਬਿਲਕੁਲ ਗਲਤ ਹਨ, ਇਸ ਦਾ ਕੋਵਿਡ ਨਾਲ ਕੋਈ ਵਾਸਤਾ ਨਹੀਂ।ਉਨ੍ਹਾਂ ਕਿਹਾ ਕਿ 5ਜੀ ਟੈਕਨਾਲੋਜੀ ਨੂੰ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਸ ਦਾ ਕਰੋਨਾ ਨਾਲ ਕੋਈ ਸਬੰਧ ਨਹੀਂ ਹੈ।

Spread the love