ਚੰਡੀਗੜ•, 27 ਅਪ੍ਰੈਲ :
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 18ਵੇਂ ਦਿਨ 554055 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 553939 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 116 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 553939 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 125679 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 120553 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 138609 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 72482 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 68534 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 28082 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 18ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 9597359 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।